Diljit Dosanjh meets PM Modi : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਗਾਇਆ ਗੀਤ ਤਾਂ PM ਮੋਦੀ ਨੇ ਵਜਾਇਆ ਟੇਬਲ, ਦੇਖੋ ਮੁਲਾਕਾਤ ਦੀ ਇਹ ਖਾਸ ਵੀਡੀਓ

ਮੁਲਾਕਾਤ ਦੌਰਾਨ ਦਿਲਜੀਤ ਦੀ ਤਾਰੀਫ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਜਦੋਂ ਭਾਰਤ ਦੇ ਕਿਸੇ ਪਿੰਡ ਦਾ ਕੋਈ ਮੁੰਡਾ ਆਪਣੀ ਲਗਨ ਅਤੇ ਮਿਹਨਤ ਨਾਲ ਦੇਸ਼ ਅਤੇ ਦੁਨੀਆ ਵਿੱਚ ਨਾਮ ਕਮਾਉਂਦਾ ਹੈ, ਤਾਂ ਇੱਕ ਮਾਣ ਮਹਿਸੂਸ ਹੁੰਦਾ ਹੈ।

By  Aarti January 2nd 2025 12:09 PM

Diljit Dosanjh meets PM Modi :  ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਪੀਐਮ ਮੋਦੀ ਨੇ ਦਿਲਜੀਤ ਦੀ ਮਿਹਨਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਤਾਰੀਫ਼ ਕੀਤੀ। 

ਮੁਲਾਕਾਤ ਦੌਰਾਨ ਦਿਲਜੀਤ ਦੀ ਤਾਰੀਫ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਜਦੋਂ ਭਾਰਤ ਦੇ ਕਿਸੇ ਪਿੰਡ ਦਾ ਕੋਈ ਮੁੰਡਾ ਆਪਣੀ ਲਗਨ ਅਤੇ ਮਿਹਨਤ ਨਾਲ ਦੇਸ਼ ਅਤੇ ਦੁਨੀਆ ਵਿੱਚ ਨਾਮ ਕਮਾਉਂਦਾ ਹੈ, ਤਾਂ ਇੱਕ ਮਾਣ ਮਹਿਸੂਸ ਹੁੰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਮ ਦਿਲਜੀਤ ਰੱਖਿਆ ਹੈ ਅਤੇ ਤੁਸੀਂ ਸੱਚਮੁੱਚ ਲੋਕਾਂ ਦੇ ਦਿਲਜਿੱਤਦੇ ਜਾ ਰਹੇ ਹੋ।

ਦਿਲਜੀਤ ਨੇ ਵੀ ਇਸ ਖਾਸ ਮੌਕੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਾਰਤ ਦੀ ਮਹਾਨਤਾ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ, "ਅਸੀਂ ਬਚਪਨ ਤੋਂ ਸੁਣਦੇ ਆਏ ਹਾਂ ਕਿ ਭਾਰਤ ਮਹਾਨ ਹੈ। ਪਰ ਜਦੋਂ ਮੈਂ ਖੁਦ ਇਸ ਦੇਸ਼ ਨੂੰ ਨੇੜਿਓਂ ਦੇਖਿਆ ਅਤੇ ਇਸ ਦੀਆਂ ਵਿਭਿੰਨਤਾਵਾਂ ਨੂੰ ਸਮਝਿਆ ਤਾਂ ਮੈਨੂੰ ਅਹਿਸਾਸ ਹੋਇਆ ਕਿ ਸਾਡੀ ਮਹਾਨਤਾ ਸਿਰਫ਼ ਸ਼ਬਦਾਂ ਵਿੱਚ ਨਹੀਂ, ਸਗੋਂ ਸੱਚ ਵਿੱਚ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਦਿਲਜੀਤ ਦੀ ਤਾਰੀਫ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਗਾਇਕ ਨਾਲ ਹੋਈ ਗੱਲਬਾਤ ਨੂੰ ਬਹੁਤ ਯਾਦਗਾਰ ਦੱਸਿਆ। ਇਸ ਗੱਲਬਾਤ ਦੀ ਇਕ ਛੋਟੀ ਜਿਹੀ ਕਲਿੱਪ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਦੀ ਵੀਡੀਓ 'ਚ ਜਦੋਂ ਦਿਲਜੀਤ ਨੇ ਗੀਤ ਗਾਇਆ ਤਾਂ ਪੀਐੱਮ ਮੋਦੀ ਤਬਲੇ ਨੂੰ ਸਟੂਲ ਨਾਲ ਮਾਰਦੇ ਨਜ਼ਰ ਆਏ। ਅੱਗੋਂ ਉਨ੍ਹਾਂ ਨੇ ਗਾਇਕ ਦੀ ਪਿੱਠ ਵੀ ਥਪਥਪਾਈ।

ਇਹ ਵੀ ਪੜ੍ਹੋ : Dense Fog And Cold Wave Alert in Punjab : ਕੜਾਕੇ ਦੀ ਠੰਢ ਨੇ ਠਾਰੇ ਪੰਜਾਬੀ; ਮੌਸਮ ਵਿਭਾਗ ਨੇ ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਕੀਤਾ ਜਾਰੀ

Related Post