Dimple Raja : ਸੰਗੀਤ ਜਗਤ ਲਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
singer Dimple Raja passes away : ਸੰਗੀਤ ਜਗਤ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।
singer Dimple Raja passes away : ਸੰਗੀਤ ਜਗਤ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਗਾਇਕ ਡਿੰਪਲ ਰਾਜਾ, ਜਲੰਧਰ ਦੇ ਬਸਤੀ ਦਾਨਿੰਸ਼ਮੰਦਾਂ ਦੇ ਰਹਿਣ ਵਾਲੇ ਸਨ। ਦਰਅਸਲ, ਰਿਐਲਿਟੀ ਸ਼ੋਅ 'ਆਵਾਜ਼ ਪੰਜਾਬ ਦੀ' (Awaaz Punjab Di) ਤੋਂ ਚਰਚਾ 'ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਜਿਸਦਾ ਨਾ ਸਿਰਫ ਪਰਿਵਾਰ ਸਗੋਂ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ।
ਡਿੰਪਲ ਰਾਜਾ ਦੇ ਗੀਤ 'ਸਾਡੇ ਬਾਰੇ ਪੁੱਛਣਾ ਤਾਂ' ਨੂੰ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਮਿਸ ਪੂਜਾ ਨਾਲ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਿਆਰ ਮਿਲਿਆ। ਡਿੰਪਲ ਨੇ ਮਾਤਾ ਦੀਆਂ ਭੇਟਾਂ ਵੀ ਗਾਈਆਂ। ਜ਼ਿਕਰਯੋਗ ਹੈ ਕਿ ਡਿੰਪਲ ਰਾਜਾ ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪਿਆ ਸੀ।