Sidhu Moosewala Mother Post: ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਾਤਾ ਚਰਨ ਕੌਰ, ਕਿਹਾ- ਅੱਜ ਦਾ ਦਿਨ ਬੜਾ ਔਖਾ ਪੁੱਤ

ਅੱਜ ਗਾਇਕ ਦੀ ਦੂਜੀ ਬਰਸੀ ਹੈ ਅਤੇ ਹੁਣ ਉਸ ਦੇ ਪਿਤਾ ਨੇ ਸਾਫ਼ ਕਹਿ ਦਿੱਤਾ ਹੈ ਕਿ ਕੋਈ ਵੀ ਉਨ੍ਹਾਂ ਦੇ ਘਰ ਨਾ ਆਵੇ, ਉਹ ਆਪਣੇ ਪੁੱਤਰ ਨੂੰ ਪਰਿਵਾਰ ਸਮੇਤ ਯਾਦ ਕਰਨਾ ਚਾਹੁੰਦਾ ਹੈ।

By  Aarti May 29th 2024 09:47 AM -- Updated: May 29th 2024 04:40 PM

Sidhu Moosewala Mother Post: ਅੱਜ ਤੋਂ ਠੀਕ ਦੋ ਸਾਲ ਪਹਿਲਾਂ 6 ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਉਨ੍ਹਾਂ ਦੇ ਦਿਹਾਂਤ ਕਾਰਨ ਉਨ੍ਹਾਂ ਦੇ ਮਾਤਾ-ਪਿਤਾ ਹੀ ਨਹੀਂ ਦੇਸ਼ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਅਜੇ ਤੱਕ ਇਸ ਦੁੱਖ ਤੋਂ ਉਭਰ ਨਹੀਂ ਸਕੇ ਹਨ। ਅੱਜ ਗਾਇਕ ਦੀ ਦੂਜੀ ਬਰਸੀ ਹੈ ਅਤੇ ਹੁਣ ਉਸ ਦੇ ਪਿਤਾ ਨੇ ਸਾਫ਼ ਕਹਿ ਦਿੱਤਾ ਹੈ ਕਿ ਕੋਈ ਵੀ ਉਨ੍ਹਾਂ ਦੇ ਘਰ ਨਾ ਆਵੇ, ਉਹ ਆਪਣੇ ਪੁੱਤਰ ਨੂੰ ਪਰਿਵਾਰ ਸਮੇਤ ਯਾਦ ਕਰਨਾ ਚਾਹੁੰਦਾ ਹੈ।



ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤ ਨੂੰ ਯਾਦ ਕਰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ’ਤੇ 63115200 ਸੈਕਿੰਡ ਗੁਜਰ ਗਏ ਆ ਪੁੱਤ ਤੁਹਾਨੂੰ ਘ ਦੀ ਦਹਿਲੀਜ ਲੰਘੇ ਨੂੰ ਮੇਰੀਆਂ ਅਰਦਾਸ਼ਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਚ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀਂ ਸੀ, ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਡੇ ਬੇਸ਼ੱਕ ਮੈ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ ਜੋ ਮੈ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ। 


ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਵਿੱਚ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਦੋਸਤਾਂ ਨਾਲ ਥਾਰ ਵਿੱਚ ਕਿਤੇ ਜਾ ਰਹੇ ਸਨ। ਦੋ ਕਾਰਾਂ 'ਚ ਸਵਾਰ ਸ਼ੂਟਰਾਂ ਨੇ ਸਿੱਧੂ ਮੂਸੇਵਾਲਾ 'ਤੇ 30 ਤੋਂ ਵੱਧ ਗੋਲੀਆਂ ਚਲਾਈਆਂ ਸਨ। ਜਿਸ ਵਿੱਚ ਸਿੱਧੂ ਨੂੰ 19 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ ਸੀ। ਇਸ ਹਮਲੇ ਦਾ ਦੋਸ਼ੀ ਗੋਲਡੀ ਬਰਾੜ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਪੰਜਾਬ ਵਿੱਚ ਸ਼ੌਕ ਦੀ ਲਹਿਰ ਦੌੜ ਗਈ ਸੀ।

ਇਹ ਵੀ ਪੜ੍ਹੋ: ਅੱਜ ਹੈ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ , ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਾਹੁਣਵਾਲਿਆਂ ਨੂੰ ਕੀਤੀ ਇਹ ਅਪੀਲ

Related Post