ਪੰਜਾਬੀ ਯੂਨੀਵਰਸਿਟੀ ਵੱਲੋਂ ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਮੌਕੇ ਪੁਸਤਕ ਮੇਲੇ ਦਾ ਆਯੋਜਨ
ਗਗਨਦੀਪ ਸਿੰਘ ਅਹੂਜਾ, (ਪਟਿਆਲਾ, 22 ਨਵੰਬਰ): ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੇਲੇ ਲਗਦੇ ਤਾਂ ਤੁਸੀਂ ਬਹੁਤ ਦੇਖੇ ਹੋਣੇ ਪਰ ਪੁਸਤਕਾਂ ਦਾ ਮੇਲਾ ਸ਼ਾਇਦ ਹੀ ਤੁਸੀਂ ਪਹਿਲਾਂ ਕਦੇ ਦੇਖਿਆ ਹੋਵੇ। ਅਜਿਹੇ ਹੀ ਇਕ ਪੁਸਤਕ ਮੇਲੇ ਦਾ ਆਯੋਜਨ ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਕੀਤਾ ਗਿਆ। ਇਸ ਪੁਸਤਕ ਮੇਲੇ ਵਿੱਚ ਸੌ ਤੋਂ ਵੀ ਵਧੇਰੇ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਦੇ ਸਟਾਲ ਲੱਗੇ ਦਿਖਾਈ ਦਿੱਤੇ ਅਤੇ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਇਲਾਵਾ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਵੀ ਇਸ ਪੁਸਤਕ ਮੇਲੇ ਦਾ ਲਾਹਾ ਲਿਆ।
ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਿਤੀ 22 ਨਵੰਬਰ 2022 ਤੋਂ 26 ਨਵੰਬਰ 2022 ਤਕ ਵਾਰਿਸ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਜਸ਼ਨ ਸਮਾਗਮ ਕੀਤੇ ਜਾ ਰਹੇ ਹਨ। ਜਿਸ ਅਧੀਨ ਅੰਤਰ ਰਾਸ਼ਟਰੀ ਕਾਨਫਰੰਸ, ਪੁਸਤਕ ਮੇਲਾ, ਪੇਂਟਿੰਗ ਪ੍ਰਦਰਸ਼ਨੀ, ਹੀਰ ਗਾਇਨ, ਨਾਟਕ ਅਤੇ ਸਾਹਿਤ ਉਤਸਵ ਕੀਤਾ ਜਾ ਰਿਹਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਵਾਰਿਸ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਯੂਨੀਵਰਸਿਟੀ ਦੇ ਬੇੜੇ ਵਿੱਚ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ ਪੰਜ ਦਿਨ ਚੱਲਣ ਵਾਲੇ ਇਸ ਪੁਸਤਕ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ: ਖੰਨਾ ਸ਼ਹਿਰ ਦੇ ਨਿੱਜੀ ਸਕੂਲ ਵੱਲੋਂ ਬੁਜ਼ਰਗਾਂ ਪ੍ਰਤੀ ਅਨਾਦਰ ਦਾ ਮਾਮਲਾ ਆਇਆ ਸਾਹਮਣੇ
ਇਸ ਮੇਲੇ ਦਾ ਉਦਘਾਟਨ ਕਰਨ ਉਪਰੰਤ ਵਾਈਸ-ਚਾਂਸਲਰ ਵੱਲੋਂ ਵੱਖ ਵੱਖ ਕਿਤਾਬਾਂ ਦੀਆਂ ਲੱਗੀਆਂ ਸਟਾਲਾ ਦਾ ਨਿਰੀਖਣ ਵੀ ਕੀਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਨੌਜਵਾਨ ਪੀੜੀ ਨੂੰ ਪੁਸਤਕਾਂ ਦਾ ਫਾਇਦਾ ਉਠਾਉਣ ਦੀ ਅਪੀਲ ਵੀ ਕੀਤੀ ਵਾਈਸ ਚਾਂਸਲਰ ਨੇ ਦੱਸਿਆ ਕਿ ਪਬਲੀਕੇਸ਼ਨ ਬਿਊਰੋ ਵੱਲੋਂ 8ਵਾਂ ਪੁਸਤਕ ਮੇਲਾ ਲਗਾਇਆ ਗਿਆ ਅਤੇ ਇਹੋ ਜਿਹੇ ਪੁਸਤਕ ਮੇਲੇ ਨੌਜਵਾਨ ਪੀੜ੍ਹੀ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਸਕਦੇ ਹਨ।