ਪੰਜਾਬੀ ਯੂਨੀਵਰਸਿਟੀ ਦੇ VC ਦੀ ਯੋਗਤਾ ਨੂੰ HC ਚ ਕੀਤਾ ਚੈਲੰਜ

By  Jasmeet Singh March 9th 2024 01:50 PM

Punjabi University Patiala: ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵੀ.ਸੀ. ਦੇ ਅਹੁਦੇ 'ਤੇ ਡਾ: ਅਰਵਿੰਦ ਦੀ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਨੇ ਇਹ ਚੁਣੌਤੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਪੰਜਾਬ ਸਰਕਾਰ, ਯੂਨੀਵਰਸਿਟੀ ਦੇ ਚਾਂਸਲਰ ਅਤੇ ਡਾ: ਅਰਵਿੰਦ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪੂਟਾ ਨੇ ਦੋਸ਼ ਲਾਇਆ ਕਿ ਡਾ: ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਦੇ ਅਹੁਦੇ ਲਈ ਯੋਗ ਨਹੀਂ ਹਨ ਅਤੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਹਨ। ਯੂਨੀਵਰਸਿਟੀ ਦੇ ਵੀ.ਸੀ. ਵਜੋਂ ਨਿਯੁਕਤੀ ਲਈ ਦਸ ਸਾਲ ਦਾ ਤਜ਼ਰਬਾ ਜ਼ਰੂਰੀ ਹੈ, ਜਿਸ ਵਿੱਚੋਂ ਐਸੋਸੀਏਟ ਪ੍ਰੋਫੈਸਰ ਦੇ ਅਹੁਦੇ ’ਤੇ ਚਾਰ ਸਾਲ ਦਾ ਤਜ਼ਰਬਾ ਹੋਣਾ ਜ਼ਰੂਰੀ ਹੈ। ਪਰ ਡਾ: ਅਰਵਿੰਦ ਕੋਲ ਐਸੋਸੀਏਟ ਪ੍ਰੋਫੈਸਰ ਦੇ ਅਹੁਦੇ 'ਤੇ ਤਿੰਨ ਸਾਲ ਤੋਂ ਘੱਟ ਦਾ ਤਜਰਬਾ ਹੈ। ਇਸ ਲਈ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਲਈ ਹਾਈ ਕੋਰਟ ਨੂੰ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਹੁਣ ਇਸ ਪਟੀਸ਼ਨ 'ਤੇ ਡਾ: ਅਰਵਿੰਦ ਸਮੇਤ ਯੂਨੀਵਰਸਿਟੀ ਦੇ ਚਾਂਸਲਰ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

ਇਹ ਖ਼ਬਰਾਂ ਵੀ ਪੜ੍ਹੋ: 

Related Post