Punjabi youth Death : ਵਿਦੇਸ਼ੀ ਧਰਤੀ ਤੋਂ ਮੁੜ ਆਈ ਮੰਦਭਾਗੀ ਖ਼ਬਰ; ਦੋ ਛੋਟੇ ਬੱਚਿਆਂ ਦੇ ਪਿਤਾ ਦੀ ਸ਼ਾਰਜਾਹ ’ਚ ਹੋਈ ਮੌਤ
ਇਸ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਨੂੰ ਖੂਨ ਦੀ ਉਲਟੀ ਆਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
Punjabi youth Death : ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਵਿੰਦਰ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਲਈ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਉੱਥੇ ਅਚਾਨਕ ਮੌਤ ਹੋ ਗਈ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ। ਇਸ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਨੂੰ ਖੂਨ ਦੀ ਉਲਟੀ ਆਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਦੱਸ ਦਈਏ ਕਿ ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਸਸਕਾਰ ਕਰ ਸਕਣ। ਇਸ ਦੁੱਖਦਾਈ ਖ਼ਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : Akali Dal Core Committee Meeting : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ