ਕੈਨੇਡਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Punjabi Youth Died in Canada : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਹੈ। ਇਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਤੇਜਬੀਰ ਸਿੰਘ ਆਪਣੀ ਪਤਨੀ ਨਾਲ ਇਥੇ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਤੇਜਬੀਰ ਸਿੰਘ ਦੀ ਪਤਨੀ ਜਗਰੂਪ ਕੌਰ, 4 ਸਾਲ ਪਹਿਲਾਂ ਕੈਨੇਡਾ ਗਈ ਸੀ ਅਤੇ ਉਸ ਪਿੱਛੋਂ ਜਗਰੂਪ ਕੌਰ ਨੇ ਪਤੀ ਤੇਜਬੀਰ ਸਿੰਘ ਨੂੰ ਵੀ ਕਰੀਬ 2 ਸਾਲ ਪਹਿਲਾਂ ਕੈਨੇਡਾ ਬੁਲਾ ਲਿਆ ਸੀ। ਦੋਵੇਂ ਕੈਨੇਡਾ ਵਿੱਚ ਬਹੁਤ ਖੁਸ਼ ਰਹਿ ਰਹੇ ਸਨ। ਤੇਜਬੀਰ ਸਿੰਘ ਕੈਨੇਡਾ 'ਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨੀ ਵੀ ਤੇਜਬੀਰ ਸਿੰਘ, ਕੈਨੇਡਾ ਤੋਂ ਅਮਰੀਕਾ ਲਈ ਟਰਾਲਾ ਲੈ ਕੇ ਗਿਆ, ਜਿੱਥੇ ਅਮਰੀਕਾ 'ਚ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਗੰਭੀਰ ਜ਼ਖ਼ਮੀ ਤੇਜਬੀਰ ਨੂੰ ਇਲਾਜ ਲਈ ਹਸਪਤਾਲ ਵੀ ਲਿਜਾਇਆ ਗਿਆ, ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ।
ਤੇਜਬੀਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰ ਨੇ ਪੁੱਤਰ ਦੀ ਮ੍ਰਿਤਕ ਦੇਹ ਵਾਪਿਸ ਪੰਜਾਬ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਕੋਲੋਂ ਵੀ ਸਹਿਯੋਗ ਦੀ ਮੰਗ ਕੀਤੀ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਪੈਰਾਲਾਇਜ ਹੋਇਆ ਹੈ, ਜਿਸ ਕਰਕੇ ਉਨ੍ਹਾਂ ਦਾ ਤੇਜਬੀਰ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ, ਜਿਸਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਕਰਕੇ ਵਿਦੇਸ਼ ਭੇਜਿਆ ਸੀ।