Youth Died in South Africa: ਸੁਨਹਿਰੇ ਭਵਿੱਖ ਦੀ ਭਾਲ ‘ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

ਸੁਲਵਿੰਦਰ ਸਿੰਘ ਨਾਂ ਦੇ ਨੌਜਵਾਨ ਦੀ ਦੱਖਣੀ ਅਫਰੀਕਾ ‘ਚ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਸੁਨਹਿਰੇ ਭਵਿੱਖ ਦੀ ਭਾਲ ‘ਚ 6 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਨੌਜਵਾਨ ਅੰਮ੍ਰਿਤਸਰ ਦੇ ਸੰਨੀ ਇਨਕਲੇਵ, ਰਾਮ ਤੀਰਥ ਰੋਡ ਵਿਖੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

By  Aarti July 18th 2023 01:30 PM -- Updated: July 18th 2023 03:34 PM

Youth Died in South South Africa: ਪੰਜਾਬ ਤੋਂ ਜਿਆਦਾਤਰ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਦੀ ਥਾਤਿਰ ਵਿਦੇਸ਼ ਜਾ ਰਹੇ ਹਨ। ਪਰ ਵਿਦੇਸ਼ ਜਾ ਕੇ ਆਪਣੇ ਪਰਿਵਾਰ ਅਤੇ ਖੁਦ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੁਪਨਾ ਕਿਸੇ ਕਿਸੇ ਦਾ ਹੀ ਪੂਰਾ ਹੋ ਪਾਉਂਦਾ ਹੈ। ਇਸੇ ਤਰ੍ਹਾਂ ਹੀ ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਸੁਲਵਿੰਦਰ ਸਿੰਘ ਨਾਂ ਦੇ ਨੌਜਵਾਨ ਦੀ ਦੱਖਣੀ ਅਫਰੀਕਾ ‘ਚ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਸੁਨਹਿਰੇ ਭਵਿੱਖ ਦੀ ਭਾਲ ‘ਚ 6 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਨੌਜਵਾਨ ਅੰਮ੍ਰਿਤਸਰ ਦੇ ਸੰਨੀ ਇਨਕਲੇਵ, ਰਾਮ ਤੀਰਥ ਰੋਡ ਵਿਖੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਨੌਜਵਾਨ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ‘ਚ ਮਾਤਮ ਪਸਰ ਗਿਆ ਹੈ। 


ਮ੍ਰਿਤਕ ਨੌਜਵਾਨ ਪੰਜ ਭੈਣ ਭਰਾਵਾਂ ਦਾ ਸਭ ਤੋਂ ਛੋਟਾ ਅਤੇ ਲਾਡਲਾ ਵੀਰ ਸੀ, ਜਿਸ ਨੇ ਕੁਝ ਸਮਾਂ ਪਹਿਲਾਂ ਹੀ ਸੰਨੀ ਇਨਕਲੇਵ ਵਿਖੇ ਆਪਣਾ ਘਰ ਬਣਾਇਆ ਸੀ, ਜਿੱਥੇ ਉਸਦੀ ਪਤਨੀ ਕੁਲਵਿੰਦਰ ਕੌਰ, ਪੁੱਤਰ ਹਰਜੋਤ ਸਿੰਘ (13) ਤੇ 9 ਸਾਲਾਂ ਦੀ ਧੀ ਏਕਮਪ੍ਰੀਤ ਕੌਰ ਰਹਿ ਰਹੀ ਹੈ।  

ਪਰਿਵਾਰ ਦੇ ਦੱਸਣ ਮੁਤਾਬਿਕ ਉਹ ਕੁਝ ਮਹੀਨੇ ਪਹਿਲਾਂ ਹੀ ਫਰਵਰੀ ਵਿੱਚ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਵਿਦੇਸ਼ ਗਿਆ ਸੀ, ਜਿੱਥੇ ਉਹ ਕਰੇਨ ਚਲਾਉਂਦਾ ਸੀ ਅਤੇ ਕਰੇਨ ਦੀਆਂ ਬਰੇਕਾਂ ਫੇਲ੍ਹ ਹੋਣ ਕਰਕੇ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਲਵਿੰਦਰ ਸਿੰਘ ਦੀ ਲਾਸ਼ ਭਾਰਤ ਲਿਆਂਦੀ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ..

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਨੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਕੀਤਾ ਗ੍ਰਿਫ਼ਤਾਰ, ਇਸ ਤਰੀਕੇ ਨਾਲ ਲਈ ਸੀ ਨੌਕਰੀ

Related Post