Punjab Farmer Debt : ਸੰਕਟ ਚ ਪੰਜਾਬ ਦੀ ਕਿਸਾਨੀ! ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋਇਆ ਖੇਤੀ ਕਰਜ਼ਾ
Agricultural Debt on Punjab : ਪੰਜਾਬ ਸਿਰ ਜਿਥੇ ਖੇਤੀ ਕਰਜ਼ਾ 3 ਲੱਖ ਕਰੋੜ ਤੋਂ ਵੱਧ ਹੈ ਅਤੇ ਮਾਰਚ 2025 ਤੱਕ ਇਸ ਦੇ 3.50 ਲੱਖ ਕਰੋੜ ਤੋਂ ਪਾਰ ਹੋਣ ਦਾ ਅਨੁਮਾਨ ਹੈ, ਉਥੇ ਹੀ ਖੇਤੀ ਕਰਜ਼ਾ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਪੰਜਾਬ 'ਚ ਕਿਸਾਨੀ ਸੰਕਟ ਪੈਦਾ ਹੋ ਗਿਆ ਹੈ।

Outstanding Loan against Farmers : ਪੰਜਾਬ ਹਮੇਸ਼ਾ ਹੀ ਖੇਤੀ ਪ੍ਰਧਾਨ ਸੂਬਾ ਰਿਹਾ ਹੈ, ਪਰ ਲਗਾਤਾਰ ਕਿਸਾਨਾਂ ਉਪਰ ਵੱਧ ਰਹੇ ਕਰਜ਼ੇ ਨੇ ਖੇਤੀ ਨੂੰ ਘਾਟੇ ਵਾਲਾ ਧੰਦਾ ਬਣਾ ਕੇ ਰੱਖ ਦਿੱਤਾ ਹੈ। ਪੰਜਾਬ ਸਿਰ ਜਿਥੇ ਖੇਤੀ ਕਰਜ਼ਾ 3 ਲੱਖ ਕਰੋੜ ਤੋਂ ਵੱਧ ਹੈ ਅਤੇ ਮਾਰਚ 2025 ਤੱਕ ਇਸ ਦੇ 3.50 ਲੱਖ ਕਰੋੜ ਤੋਂ ਪਾਰ ਹੋਣ ਦਾ ਅਨੁਮਾਨ ਹੈ, ਉਥੇ ਹੀ ਖੇਤੀ ਕਰਜ਼ਾ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਪੰਜਾਬ 'ਚ ਕਿਸਾਨੀ ਸੰਕਟ ਪੈਦਾ ਹੋ ਗਿਆ ਹੈ।
ਪੰਜਾਬ ਦੀ ਖੇਤੀ 'ਤੇ ਕਰਜ਼ੇ ਅਨੁਸਾਰ, ਪ੍ਰਾਈਵੇਟ ਬੈਂਕਾਂ ਦਾ 85,460 ਹਜ਼ਾਰ ਕਰੋੜ ਰੁਪਏ ਕਰਜ਼ਾ, ਜਦਕਿ ਕੋਆਪ੍ਰੇਟਿਵ ਬੈਂਕਾਂ ਦਾ 10 ਹਜ਼ਾਰ ਕਰੋੜ ਅਤੇ ਖੇਤਰੀ ਪੇਂਡੂ ਬੈਂਕਾਂ ਦਾ 8 ਹਜ਼ਾਰ ਕਰੋੜ ਤੋਂ ਕਰਜ਼ਾ ਪਾਰ ਹੈ।
ਕੇਂਦਰ ਸਰਕਾਰ ਨੇ ਲੋਕ ਸਭਾ 'ਚ ਇੱਕ ਸਵਾਲ ਦੇ ਜਵਾਬ 'ਚ ਇਹ ਸਥਿਤੀ ਸਪਸ਼ਟ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੀ ਕਿਸਾਨੀ ਸਿਰ ਚੜ੍ਹਿਆ ਕਰਜ਼ਾ ਮਾਫ ਕਰਨ ਤੋਂ ਵੀ ਸਾਫ਼ ਇਨਕਾਰ ਕੀਤੇ ਜਾਣ ਬਾਰੇ ਕਿਹਾ ਗਿਆ ਹੈ।
ਲੋਕ ਸਭਾ 'ਚ ਸਵਾਲ ਨੰਬਰ 8 ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਦੇਸ਼ ਦੇ ਵੱਖ ਵੱਖ ਸੂਬਿਆਂ 'ਤੇ ਕਰਜ਼ੇ ਦੀ ਰਿਪੋਰਟ ਜਾਰੀ ਕੀਤੀ ਹੈ। ਭਾਰਤੀ ਰਿਜ਼ਰਵ ਬੈਂਕ (RBI) ਅਤੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (NABARD) ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਸਾਰੇ ਕਰਜ਼ੇ 31.03.2024 ਤੱਕ ਬਕਾਇਆ ਹਨ।
ਦੱਸ ਦਈਏ ਕਿ ਮਾਰਚ 2024 ਵਿੱਚ ਸੂਬੇ ਦਾ ਸਾਲਾਨਾ ਬਜਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿੱਤੀ ਸਾਲ 2024-25 ਦੇ ਅੰਤ ਤੱਕ ਪੰਜਾਬ ਦਾ ਕਰਜ਼ਾ 3.74 ਲੱਖ ਕਰੋੜ ਰੁਪਏ ਨੂੰ ਛੂਹ ਜਾਣ ਦਾ ਅਨੁਮਾਨ ਲਗਾਇਆ ਸੀ, ਜੋ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਾ 46 ਫ਼ੀਸਦੀ ਤੋਂ ਵੱਧ ਬਣਦਾ ਹੈ।