ਕਤਰ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜ਼ਬਤ ਕੀਤੇ ਸਰੂਪ ਦੋਹਾ ਸਥਿਤ ਭਾਰਤੀ ਦੂਤਾਵਾਸ ਨੂੰ ਸੌਂਪੇ : MEA
Sri Guru Granth Sahib ji saroop : ਕਤਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੋਹਾ ਸਥਿਤ ਭਾਰਤੀ ਦੂਤਾਵਾਸ ਨੂੰ ਸਿੱਖ ਧਰਮ ਦੇ ਪਵਿੱਤਰ ਸ੍ਰੀ ਗ੍ਰੰਥ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਸੌਂਪ ਦਿੱਤੇ ਹਨ, ਜੋ ਸਰਕਾਰ ਤੋਂ ਬਿਨਾਂ ਮਨਜ਼ੂਰੀ ਦੇ ਇੱਕ ਧਾਰਮਿਕ ਸੰਸਥਾ ਨੂੰ ਚਲਾਉਣ ਦੇ ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਤੋਂ ਜ਼ਬਤ ਕੀਤੇ ਗਏ ਸਨ।

ਪਿਛਲੇ ਹਫ਼ਤੇ ਕਤਰ ਵਿੱਚ ਸਰੂਪਾਂ ਨੂੰ ਜ਼ਬਤ ਕੀਤੇ ਜਾਣ ਨੇ ਭਾਰਤ ਦੇ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਇੱਕ ਵਿਵਾਦ ਪੈਦਾ ਕਰ ਦਿੱਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਮੁੱਦਾ ਕਤਰ ਦੇ ਹਮਰੁਤਬਾ ਕੋਲ ਉਠਾਇਆ ਸੀ।
ਵਿਦੇਸ਼ ਮੰਤਰਾਲੇ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੌਂਪਣ ਦੇ ਸਬੰਧ ਵਿੱਚ ਇੱਕ ਸੰਖੇਪ ਬਿਆਨ ਵਿੱਚ ਕਿਹਾ, “ਅਸੀਂ ਇਸ ਲਈ ਕਤਰ ਸਰਕਾਰ ਦਾ ਧੰਨਵਾਦ ਕਰਦੇ ਹਾਂ। "ਅਸੀਂ ਕਤਰ ਜਾਂ ਹੋਰ ਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀ ਨਾਗਰਿਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਸਾਰੇ ਮਾਮਲਿਆਂ ਵਿੱਚ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ।"
ਜੈਸਵਾਲ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਿਕ ਸੰਸਥਾ ਚਲਾਉਣ ਦੇ ਆਰੋਪ ਹੇਠ ਕਤਰ ਦੇ ਅਧਿਕਾਰੀਆਂ ਨੇ ਵਿਅਕਤੀਆਂ ਅਤੇ ਸਮੂਹਾਂ ਤੋਂ ਲਈਆਂ ਸਨ। ਕਤਰ ਪੱਖ ਨੇ ਭਰੋਸਾ ਦਿੱਤਾ ਸੀ ਕਿ ਬਾਕੀ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਕੀਤਾ ਜਾਵੇਗਾ।