Qaumi Insaaf Morcha : 3 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਦੇ ਵਿਰੋਧ ਦੀਆਂ ਤਿਆਰੀਆਂ ਮੁਕੰਮਲ - ਕੌਮੀ ਇਨਸਾਫ ਮੋਰਚਾ
ਮੀਟਿੰਗ ਵਿੱਚ 3 ਦਸੰਬਰ ਨੂੰ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਦੌਰਾਨ ਰੋਸ ਪ੍ਰਗਟ ਕਰਨ ਬਾਰੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਮੋਰਚੇ ਨੇ ਇਹ ਵੀ ਸਪੱਸ਼ਟ ਕੀਤਾ ਕੇ ਦੋ ਸਾਲਾਂ ਤੋਂ ਕੌਮੀ ਇਨਸਾਫ ਮੋਰਚਾ ਮੁਹਾਲੀ ਚੰਡੀਗੜ੍ਹ ਸਰਹੱਦ ਤੇ ਲੱਗਿਆ ਹੋਇਆ ਹੈ।
Qaumi Insaaf Morcha : ਅੱਜ ਤਾਲਮੇਲ ਕਮੇਟੀ ਕੌਮੀ ਇਨਸਾਫ ਮੋਰਚਾ ਦੀ ਮੀਟਿੰਗ ਮੋਰਚੇ ਵਾਲੇ ਸਥਾਨ ਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਬਾਪੂ ਗੁਰਚਰਨ ਸਿੰਘ ਜੀ ਦੀ ਅਗਵਾਈ ਵਿੱਚ ਹੋਈ,ਮੀਟਿੰਗ ਵਿੱਚ ਕਾਲਾ ਝਾੜ ਸਾਹਬ,ਸੁੱਖ ਗਿਲ਼ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ ਵਿਸ਼ੇਸ਼ ਤੌਰ ਤੇ ਹਾਜਰ ਹੋਏ।
ਮੀਟਿੰਗ ਵਿੱਚ 3 ਦਸੰਬਰ ਨੂੰ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਦੌਰਾਨ ਰੋਸ ਪ੍ਰਗਟ ਕਰਨ ਬਾਰੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਮੋਰਚੇ ਨੇ ਇਹ ਵੀ ਸਪੱਸ਼ਟ ਕੀਤਾ ਕੇ ਦੋ ਸਾਲਾਂ ਤੋਂ ਕੌਮੀ ਇਨਸਾਫ ਮੋਰਚਾ ਮੁਹਾਲੀ ਚੰਡੀਗੜ੍ਹ ਸਰਹੱਦ ਤੇ ਲੱਗਿਆ ਹੋਇਆ ਹੈ।
ਇਸੇ ਤਰ੍ਹਾਂ ਸ਼ੰਭੂ ਬਾਰਡਰ ਤੇ ਪਿਛਲੇ 8 ਮਹੀਨਿਆਂ ਤੋਂ ਕਿਸਾਨ ਮੋਰਚਾ ਚੱਲ ਰਿਹਾ ਹੈ,ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ,ਅਸੀਂ ਸਮਝਦੇ ਹਾਂ ਕਿ ਚੰਡੀਗੜ੍ਹ ਪੰਜਾਬ ਦੀ ਧਰਤੀ ਹੈ,ਇਸ ਧਰਤੀ ਦੇ ਉੱਤੇ ਪ੍ਰਧਾਨ ਮੰਤਰੀ ਨੂੰ ਭਲਵਾਨੀ ਗੇੜੇ ਨਈ ਮਾਰਨੇ ਚਾਈਦੇ,ਪ੍ਰਧਾਨ ਮੰਤਰੀ ਨੂੰ ਕੌਮੀ ਇਨਸਾਫ ਮੋਰਚੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਪੰਜਾਬ ਆਉਣਾ ਚਾਈਦਾ ਹੈ ਤਾਂ ਕੇ ਅਸੀਂ ਵੀ ਸਵਾਗਤ ਕਰ ਸਕੀਏ,ਮੋਰਚਾ ਆਗੂਆਂ ਨੇ ਇਹ ਵੀ ਕਿਹਾ ਕੇ ਅਸੀਂ ਕੋਈ ਰਸਤਾ ਨਈ ਰੋਕਾਂਗੇ,ਟਰੈਫਿਕ ਵਿੱਚ ਕੋਈ ਵਿਗਨ ਨਈ ਪਾਵਾਂਗੇ ਸਿਰਫ ਸੜਕ ਦੇ ਇੱਕ ਕਿਨਾਰੇ ’ਤੇ ਖੜਕੇ ਰੋਸ ਪ੍ਰਗਟ ਕਰਾਂਗੇ।
ਉਹਨਾਂ ਪ੍ਰਸ਼ਾਸ਼ਨ ਨੂੰ ਵੀ ਕਿਹਾ ਕੇ ਸਾਡੇ ਸ਼ਾਂਤਮਈ ਰੋਸ ਪ੍ਰਗਟ ਕਰਨ ਦੇ ਅਧਿਕਾਰ ਦਾ ਵਿਰੋਧ ਪ੍ਰਗਟ ਨਾ ਕਰਨ,ਮੋਰਚੇ ਵੱਲੋਂ 3 ਦਿਸੰਬਰ ਨੂੰ ਸਵੇਰੇ 10 ਵਜੇ ਤੋਂ ਆਈਸ਼ਰ ਚੌਕ ਵਿੱਚ ਇੱਕ ਪਾਸੇ ਖੜਕੇ ਕਾਲੇ ਝੰਡੇ ਅਤੇ ਤਖਤੀਆਂ ਫੜਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ।
ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ 3 ਦਸੰਬਰ ਦੇ ਪ੍ਰਧਾਨ ਮੰਤਰੀ ਦੀ ਚੰਡੀਗੜ ਫੇਰੀ ਤੇ “ਮੋਦੀ ਗੋ ਬੈਕ” ਦੇ ਨਾਅਰੇ ਲਾਕੇ ਸ਼ਾਂਤ ਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਪੱਪੀ ਖਰੜ,ਪੀ ਐਸ ਗਿੱਲ,ਬਲਜੀਤ ਸਿੰਘ ਰੁੜਕੀ,ਮੇਵਾ ਘੜੂੰਆਂ,ਜਗਤਾਰ ਕੁੰਬੜਾਂ,ਲਖਮੀਰ ਨਿਹੰਗ ਕੁੰਬੜਾਂ,ਕਰਨੈਲ ਸਿੰਘ ਪਾਤੜਾਂ,ਜੀਤ ਸਿੰਘ,ਸਾਹਬ ਆਈ ਟੀ ਸੈਲ,ਬਾਬਾ ਬਿੱਲਾ ਨਿਹੰਗ ਸਿੰਘ,ਬਾਬਾ ਪਵਨਦੀਪ ਸਿੰਘ,ਗੁੱਜਰ ਤੋਤੇਵਾਲ,ਗੋਰਾ ਤਖਾਨਬੱਦ,ਪਾਲ ਯੂਪੀ,ਮੱਖਣ ਸਿੰਘ ਮਾਨਸਾ,ਬਾਪੂ ਲਾਭ ਸਿੰਘ ਹਾਜਰ ਸਨ।