Qaumi Insaaf Morcha Update : ਕੌਮੀ ਇਨਸਾਫ ਮੋਰਚੇ ਦਾ ਵੱਡਾ ਐਲਾਨ; 1 ਅਕਤੂਬਰ ਨੂੰ ਕੱਢਿਆ ਜਾਵੇਗਾ ਰੋਸ ਮਾਰਚ

ਘਿਰਾਓ ਕਰਨ ਤੋਂ ਪਹਿਲਾਂ ਮੋਰਚੇ ਵੱਲੋਂ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਹ ਰੋਸ ਮਾਰਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ।

By  Aarti September 23rd 2024 04:05 PM

Qaumi Insaaf Morcha Update : ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ ਮੋਰਚੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਇੱਕ ਅਕਤੂਬਰ ਨੂੰ ਸੀਐੱਮ ਰਿਹਾਇਸ਼ ਤੇ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਘਿਰਾਓ ਕਰਨ ਤੋਂ ਪਹਿਲਾਂ ਮੋਰਚੇ ਵੱਲੋਂ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਹ ਰੋਸ ਮਾਰਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ। 

ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ 22 ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। 

ਕਾਬਿਲੇਗੌਰ ਹੈ ਕਿ ਸਾਲ 2023 ਜਨਵਰੀ ਮਹੀਨੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਵਾਈਪੀਐਸ ਚੌਕ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਨਾਲ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਮੋਰਚਾ 7 ਜਨਵਰੀ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤਾ ਗਿਆ ਸੀ। ਮੋਹਾਲੀ ਦੇ ਫੇਜ਼-8 ਸਥਿਤ ਅੰਬ ਸਾਹਿਬ ਗੁਰਦੁਆਰੇ ਤੋਂ ਉਨ੍ਹਾਂ ਨੇ ਚੰਡੀਗੜ੍ਹ ਵੱਲ ਮਾਰਚ ਕੀਤਾ ਸੀ। ਜਦੋਂ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਵਾਈਪੀਐਸ ਚੌਕ ਅੱਗੇ ਰੋਕਿਆ ਤਾਂ ਉਥੇ ਪੱਕਾ ਮੋਰਚਾ ਲਾ ਲਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਦਿੱਤੇ ਇਹ ਹੁਕਮ

Related Post