ਰਾਘਵ ਚੱਢਾ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੈ ਕੇ ਸੰਸਦ 'ਚ ਸ਼ਰਧਾਂਜਲੀ ਦੇਣ ਦੀ ਮੰਗ, ਡਿਪਟੀ ਸਪੀਕਰ ਨੂੰ ਸੌਂਪਿਆ ਪੱਤਰ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੀਟਿੰਗ ਦੌਰਾਨ ਮੰਗ ਪੱਤਰ ਸੌਂਪਿਆ।

By  Pardeep Singh December 23rd 2022 04:22 PM

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੀਟਿੰਗ ਦੌਰਾਨ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਸੰਸਦ ਵਿੱਚ ਉਠਾਈ।


ਰਾਘਵ ਚੱਢਾ ਨੇ ਇੱਕ ਪੱਤਰ ਲਿਖ ਕੇ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਿੱਖਿਆ ਬੋਰਡਾਂ ਨੂੰ ਸਕੂਲਾਂ ਵਿੱਚ ਦੇਸ਼ ਅਤੇ ਧਰਮ ਦੀ ਰੱਖਿਆ ਲਈ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਪੜ੍ਹਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਚੀਨ 'ਚ ਵਧਦੇ ਕੋਰਨਾ ਇਨਫੈਕਸ਼ਨ 'ਤੇ ਚਿੰਤਾ ਜ਼ਾਹਰ ਕੀਤੀ ਸੀ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਉਚਿਤ ਕਦਮ ਚੁੱਕੇ ਜਾਣ। ਰਾਘਵ ਨੇ ਚੀਨ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਸਿੱਧੇ ਭਾਰਤ ਵਿੱਚ ਉਤਰਨ ਤੋਂ ਰੋਕਣ ਦੀ ਮੰਗ ਉਠਾਈ।

ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਨੂੰ ਮਜ਼ਬੂਤ ​​ਕਰਨ ਲਈ ਸ਼ੁੱਕਰਵਾਰ ਨੂੰ ਸੰਸਦ ਵਿੱਚ ਮੁਲਤਵੀ ਨੋਟਿਸ ਦਿੱਤਾ ਸੀ। 

Related Post