Raghav Chadha Returns: ਲੋਕ ਸਭਾ ਚੋਣਾਂ ਦੌਰਾਨ ਰਾਘਵ ਚੱਢਾ ਪਰਤੇ ਵਾਪਸ, CM ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਹੁਣ ਰਾਘਵ ਚੱਢਾ ਯੂਕੇ ਤੋਂ ਪਰਤ ਆਏ ਹਨ ਅਤੇ ਵਾਪਸ ਆਉਂਦੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

Raghav Chadha Returns: ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਲਾਪਤਾ ਦੱਸੇ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਪਰਤ ਆਏ ਹਨ। ਦਿੱਲੀ ਪਰਤਦੇ ਹੀ ਉਹ ਸ਼ਨੀਵਾਰ ਨੂੰ ਮੁੱਖ ਮੰਤਰੀ ਨਿਵਾਸ ਪਹੁੰਚੇ ਜਿੱਥੇ ਉਨ੍ਹਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਦੱਸ ਦਈਏ ਕਿ ਰਾਘਵ ਚੱਢਾ ਕਾਫੀ ਸਮੇਂ ਤੋਂ ਵਿਦੇਸ਼ 'ਚ ਸੀ, ਜਿੱਥੇ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਸੀ। ਕੁਝ ਸਮਾਂ ਪਹਿਲਾਂ 'ਆਪ' ਨੇਤਾ ਸੌਰਭ ਭਾਰਦਵਾਜ ਨੇ ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਰਾਘਵ ਚੱਢਾ ਦੀਆਂ ਅੱਖਾਂ 'ਚ ਕੁਝ ਸਮੱਸਿਆ ਹੈ। ਇਹ ਸਮੱਸਿਆ ਇੰਨੀ ਗੰਭੀਰ ਸੀ ਕਿ ਉਹ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆਉਣ ਵਾਲਾ ਸੀ। ਉਸ ਦਾ ਯੂਕੇ ਵਿੱਚ ਇਲਾਜ ਚੱਲ ਰਿਹਾ ਹੈ।
ਹੁਣ ਰਾਘਵ ਚੱਢਾ ਯੂਕੇ ਤੋਂ ਪਰਤ ਆਏ ਹਨ ਅਤੇ ਵਾਪਸ ਆਉਂਦੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਸਵਾਤੀ ਮਾਲੀਵਾਲ ਦੇ ਦੋਸ਼ਾਂ ਨੇ ਸਿਆਸੀ ਗਰਮਾ-ਗਰਮੀ ਮਚਾ ਦਿੱਤੀ ਹੈ।
ਇਕ ਪਾਸੇ ਸਵਾਤੀ ਨੇ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ, ਉਥੇ ਹੀ ਦੂਜੇ ਪਾਸੇ 'ਆਪ' ਵੀ ਵੱਖ-ਵੱਖ ਵੀਡੀਓਜ਼ ਸਾਹਮਣੇ ਲਿਆ ਕੇ ਉਨ੍ਹਾਂ ਦੇ ਦੋਸ਼ਾਂ ਨੂੰ ਗਲਤ ਦੱਸ ਰਹੀ ਹੈ। ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਸਵਾਤੀ ਮਾਲੀਵਾਲ ਦਾ 'ਆਪ' ਤੋਂ ਮੋਹ ਭੰਗ ! ਸੋਸ਼ਲ ਮੀਡੀਆ X 'ਤੇ ਬਦਲੀ ਤਸਵੀਰ, ਕੇਜਰੀਵਾਲ ਦੀ ਵੀ ਹਟਾਈ ਫੋਟੋ