Rahul Gandhi : ਰਾਹੁਲ ਗਾਂਧੀ ਨੇ ਸਿੱਖਾਂ ਦੇ ਦਸਤਾਰ ਤੇ ਕੜਾ ਪਹਿਨਣ ਨੂੰ ਲੈ ਕੇ ਦਿੱਤਾ ਬਿਆਨ, ਉੱਠਿਆ ਵਿਵਾਦ

ਕਾਂਗਰਸ ਆਗੂ ਰਾਹੁਲ ਗਾਂਧੀ ਅਮਰੀਕਾ ਦੌਰੇ ਉੱਤੇ ਹਨ। ਇਸ ਮੌਕੇ ਉਹਨਾਂ ਨੇ ਸਿੱਖਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ, ਜਿਸ ਉੱਤੇ ਭਾਜਪਾ ਨੇ ਪਲਟਵਾਰ ਕੀਤਾ ਹੈ।

By  Dhalwinder Sandhu September 10th 2024 12:15 PM -- Updated: September 10th 2024 02:13 PM

Rahul Gandhi on PM Modi : ਲੋਕ ਸਭਾ ਮੈਂਬਰ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਅਮਰੀਕਾ ਦੌਰੇ ਉੱਤੇ ਹਨ। ਇਸ ਮੌਕੇ ਉਹਨਾਂ ਵੱਲੋਂ ਇੱਕ ਸਬੰਧੋਨ ਦੌਰਾਨ ਭਾਜਪਾ ਉੱਤੇ ਨਿਸ਼ਾਨੇ ਸਾਧੇ ਗਏ। ਅਮਰੀਕਾ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਇੱਕ ਵਿਅਕਤੀ ਤੋਂ ਉਸ ਦਾ ਨਾਂ ਪੁੱਛਿਆ ਅਤੇ ਕਿਹਾ ਕਿ ਭਾਰਤ 'ਚ ਇਸ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਕੀ ਕਿਸੇ ਸਿੱਖ ਨੂੰ ਦਸਤਾਰ ਅਤੇ ਕੜਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ, ਕੀ ਕੋਈ ਸਿੱਖ ਗੁਰਦੁਆਰੇ 'ਚ ਜਾ ਸਕਦਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਤੁਹਾਨੂੰ ਇਹ ਸਮਝਣਾ ਹੋਵੇਗਾ ਕਿ ਲੜਾਈ ਕਿਸ ਬਾਰੇ ਹੈ। ਲੜਾਈ ਰਾਜਨੀਤੀ ਦੀ ਨਹੀਂ ਹੈ। ਇਸ ਤਰ੍ਹਾਂ ਦੀ ਲੜਾਈ ਸਿਰਫ਼ ਸਿੱਖਾਂ ਦੀ ਨਹੀਂ, ਸਗੋਂ ਸਾਰੇ ਧਰਮਾਂ ਦੀ ਹੈ। ਮੈਂ ਦੇਖਦਾ ਹਾਂ ਕਿ ਤਾਮਿਲਨਾਡੂ, ਪੰਜਾਬ, ਹਰਿਆਣਾ, ਤੇਲੰਗਾਨਾ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਰਗੇ ਕਈ ਥਾਵਾਂ ਤੋਂ ਲੋਕਾਂ ਦੀ ਭੀੜ ਹੈ। ਮੈਂ ਕੇਰਲ ਤੋਂ ਸੰਸਦ ਮੈਂਬਰ ਹਾਂ। ਕੇਰਲਾ ਅਤੇ ਪੰਜਾਬ ਸਧਾਰਨ ਸ਼ਬਦ ਹਨ ਪਰ ਤੁਹਾਡਾ ਇਤਿਹਾਸ, ਤੁਹਾਡੀ ਭਾਸ਼ਾ ਅਤੇ ਤੁਹਾਡੀ ਪਰੰਪਰਾ ਇਨ੍ਹਾਂ ਸ਼ਬਦਾਂ ਵਿੱਚ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਰਾਹੁਲ ਗਾਂਧੀ ਦੇ ਬਿਆਨ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਘਸੀਟਣਗੇ।


ਇਹ ਹਿੰਦੁਸਤਾਨ ਵਿੱਚ ਕਹੋ

ਆਰਪੀ ਸਿੰਘ ਨੇ ਕਿਹਾ, 'ਦਿੱਲੀ ਵਿੱਚ 3000 ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਉਨ੍ਹਾਂ ਦੀਆਂ ਪੱਗਾਂ ਉਤਾਰੀਆਂ ਗਈਆਂ, ਉਨ੍ਹਾਂ ਦੇ ਵਾਲ ਕੱਟੇ ਗਏ ਅਤੇ ਦਾੜ੍ਹੀਆਂ ਕੱਟੀਆਂ ਗਈਆਂ। ਉਹਨਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਸਾੜ ਦਿੱਤਾ ਗਿਆ। ਰਾਹੁਲ ਗਾਂਧੀ ਇਸ ਗੱਲ ਦਾ ਜ਼ਿਕਰ ਨਹੀਂ ਕਰਦੇ ਕਿ ਇਹ ਸੱਤਾ ਵਿੱਚ ਹੁੰਦਿਆਂ ਹੋਇਆ ਸੀ। ਇਹ ਨਹੀਂ ਕਹਿੰਦੇ ਕਿ ਇਹ ਉਦੋਂ ਹੋਇਆ ਜਦੋਂ ਉਹ ਸਰਕਾਰ ਵਿੱਚ ਸੀ। ਅੱਜ ਜੇਕਰ ਕੋਈ ਸਕੀਮ ਜਾਰੀ ਕੀਤੀ ਜਾਂਦੀ ਹੈ ਤਾਂ ਸਭ ਲਈ ਇੱਕੋ ਜਿਹੀ ਕੀਤੀ ਜਾਂਦੀ ਹੈ। ਜੇਕਰ ਕਿਸਾਨ ਸਨਮਾਨ ਨਿਧੀ ਦਿੱਤੀ ਜਾ ਰਹੀ ਹੈ ਤਾਂ ਸਾਰਿਆਂ ਨੂੰ ਬਰਾਬਰ ਰਕਮ ਮਿਲ ਰਹੀ ਹੈ। ਜੇ ਲੋਕਾਂ ਨੂੰ ਛੱਤਾਂ ਅਤੇ ਮਕਾਨ ਮਿਲ ਰਹੇ ਹਨ ਤਾਂ ਉਨ੍ਹਾਂ ਨੂੰ ਬਰਾਬਰ ਮਿਲ ਰਹੇ ਹਨ। ਪੀਐਮ ਮੋਦੀ ਦੇ ਕਾਰਜਕਾਲ ਵਿੱਚ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਗਿਆ। ਮੈਂ ਰਾਹੁਲ ਗਾਂਧੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਭਾਰਤ ਵਿੱਚ ਕਹਿਣ ਕਿ ਉਹ ਸਿੱਖਾਂ ਬਾਰੇ ਕੀ ਕਹਿ ਰਹੇ ਹਨ। ਮੈਂ ਉਸ ਵਿਰੁੱਧ ਕੇਸ ਦਰਜ ਕਰਾਂਗਾ। ਮੈਂ ਉਨ੍ਹਾਂ ਨੂੰ ਅਦਾਲਤ ਵਿੱਚ ਲੈ ਜਾਵਾਂਗਾ।

ਪੀਐਮ ਮੋਦੀ 'ਤੇ ਹਮਲਾ

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਪੀਐਮ ਨਰਿੰਦਰ ਮੋਦੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਕਈ ਸਾਲਾਂ ਤੋਂ ਲੋਕਾਂ ਦੇ ਦਿਲਾਂ ਵਿੱਚ ਇਹ ਡਰ ਪੈਦਾ ਕੀਤਾ ਸੀ, ਜਿਸ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਇੱਕ ਸਕਿੰਟ ਵਿੱਚ ਖਤਮ ਕਰ ਦਿੱਤਾ। ਤੁਸੀਂ ਇਸਨੂੰ ਸਿੱਧੇ ਸੰਸਦ ਵਿੱਚ ਦੇਖ ਸਕਦੇ ਹੋ ਅਤੇ ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਪੀਐਮ ਮੋਦੀ ਦਾ ਵਿਚਾਰ, 56 ਇੰਚ ਛਾਤੀ, ਭਗਵਾਨ ਨਾਲ ਸਿੱਧਾ ਸਬੰਧ ਹੈ। ਇਹ ਸਭ ਖਤਮ ਹੋ ਗਿਆ ਹੈ। ਇਹ ਹੁਣ ਇਤਿਹਾਸ ਹੈ। ਉਹ, ਸਰਕਾਰ ਅਤੇ ਭਾਰਤ ਵਿੱਚ ਉਨ੍ਹਾਂ ਦੀ ਸਰਕਾਰ ਦੇ ਸੀਨੀਅਰ ਮੰਤਰੀਆਂ ਨੂੰ ਵੀ ਇਸ ਗੱਲ ਦਾ ਅਹਿਸਾਸ ਹੈ।

ਇਹ ਵੀ ਪੜ੍ਹੋ : SC Issues Notice : ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਰਣਜੀਤ ਸਿੰਘ ਕਤਲ ਕੇਸ ’ਚ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ

Related Post