Punjab Weather : ਚੰਡੀਗੜ੍ਹ ਸਮੇਤ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਜਾਣੋ ਤਾਜ਼ਾ ਅਪਡੇਟ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ।

By  Dhalwinder Sandhu September 27th 2024 10:24 AM

Punjab Weather : ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। 

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਵਿੱਚ 43 ਮਿਲੀਮੀਟਰ ਮੀਂਹ ਰਿਕਾਰਡ ਕੀਤਾ 

ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿੱਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। 

ਇਸ ਸਮੇਂ ਦੌਰਾਨ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ ਹੈ। ਸੂਬੇ ਵਿੱਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਇਸ ਮੌਸਮ ਵਿੱਚ ਆਮ ਵਰਖਾ 74.3 ਮਿਲੀਮੀਟਰ ਹੈ। ਇਸ ਹਿਸਾਬ ਨਾਲ 50 ਫੀਸਦੀ ਘੱਟ ਮੀਂਹ ਪਿਆ।

ਇਹ ਵੀ ਪੜ੍ਹੋ : CM Bhagwant Maan Health Update : ਅੱਜ ਰਾਤ ਹਸਪਤਾਲ 'ਚ ਰਹਿਣਗੇ ਮੁੱਖ ਮੰਤਰੀ ਮਾਨ, ਫੇਫੜਿਆਂ ਦੀ ਨਾੜੀ 'ਚ ਸੋਜ

Related Post