Weather Update : ਪੰਜਾਬ ਦੇ 6 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਯੈਲੋ ਅਲਰਟ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਚੰਡੀਗੜ੍ਹ 'ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ।

By  Dhalwinder Sandhu September 18th 2024 08:53 AM

Punjab and Chandigarh Weather Update : ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ 'ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਹੈ।

24 ਘੰਟਿਆਂ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਪਰ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇੱਕ ਵੀ ਥਾਂ 'ਤੇ ਮੀਂਹ ਨਹੀਂ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ 'ਚ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਈ। ਪਰ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ।

ਪੰਜਾਬ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ 35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਇਸ ਸੀਜ਼ਨ 'ਚ 52.5 ਮਿਲੀਮੀਟਰ ਵਰਖਾ ਹੋਈ ਸੀ, ਜਦਕਿ ਇਸ ਵਾਰ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹ ਆਮ ਵਰਖਾ ਨਾਲੋਂ 13.1% ਘੱਟ ਹੈ।

ਇਹ ਵੀ ਪੜ੍ਹੋ : Fire in Bathinda : ਗੱਦਿਆਂ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਹੋਈ ਮੌਤ

Related Post