Rain Alert In Punjab : ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਹੁੰਮਸ ਭਰੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ

ਸ਼ਨੀਵਾਰ ਨੂੰ ਵੀ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

By  Aarti July 27th 2024 08:23 AM -- Updated: July 27th 2024 10:36 AM

Rain Alert In Punjab :  ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲ ਗਿਆ ਹੈ। ਸ਼ੁੱਕਰਵਾਰ ਨੂੰ ਵੀ ਜ਼ਿਆਦਾਤਰ ਜ਼ਿਲਿਆਂ 'ਚ ਮੌਸਮ ਸਾਫ ਰਿਹਾ। ਹਾਲਾਂਕਿ ਅਸਮਾਨ ਬੱਦਲਵਾਈ ਰਿਹਾ। ਹੁੰਮਸ ਭਰੀ ਗਰਮੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਸ਼ਨੀਵਾਰ ਨੂੰ ਵੀ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਤੋਂ ਬਾਅਦ ਮੌਸਮ ਇਕ ਵਾਰ ਫਿਰ ਠੰਡਾ ਹੋ ਜਾਵੇਗਾ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੇਗੀ। ਵੀਰਵਾਰ ਨੂੰ ਬਠਿੰਡਾ 'ਚ 13 ਮਿਲੀਮੀਟਰ ਬਾਰਿਸ਼ ਹੋਈ। ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ।

ਇਹ ਵੀ ਪੜ੍ਹੋ: NEET-UG ਦਾ ਫਾਈਨਲ ਨਤੀਜਾ ਹੋਇਆ ਜਾਰੀ , 4 ਲੱਖ ਉਮੀਦਵਾਰਾਂ ਦਾ ਬਦਲਿਆ ਰੈਂਕ, ਇਸ ਤਰ੍ਹਾਂ ਕਰੋ ਚੈੱਕ

Related Post