Punjab weather Update : ਪੰਜਾਬ ਦੇ ਇਨ੍ਹਾਂ ਪੰਜ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਦੱਸ ਦਈਏ ਕਿ ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲ ਛਾਏ ਰਹੇ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 21 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ, ਗਰਜ ਦੇ ਨਾਲ ਬਾਰਿਸ਼ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

By  Aarti September 16th 2024 11:38 AM

Punjab Weather Latest Update: ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਸ਼ਨੀਵਾਰ ਅੱਧੀ ਰਾਤ ਤੋਂ ਐਤਵਾਰ ਸਵੇਰ ਤੱਕ ਕਈ ਜ਼ਿਲਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 18 ਮਿਲੀਮੀਟਰ ਮੀਂਹ ਪਿਆ ਹੈ। ਪਟਿਆਲਾ ਵਿੱਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 6.8 ਮਿਲੀਮੀਟਰ, ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਦੱਸ ਦਈਏ ਕਿ ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲ ਛਾਏ ਰਹੇ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 21 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ, ਗਰਜ ਦੇ ਨਾਲ ਬਾਰਿਸ਼ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਖਾਸ ਤੌਰ 'ਤੇ ਹਿਮਾਚਲ ਅਤੇ ਹਰਿਆਣਾ ਨਾਲ ਲੱਗਦੇ ਜ਼ਿਲਿਆਂ 'ਚ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਕਿਤੇ ਵੀ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਸੀ।

 ਮੌਸਮ ਵਿਭਾਗ ਮੁਤਾਬਿਕ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਹੁਣ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਦਾ ਅਸਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਬਿਹਾਰ ਅਤੇ ਉੱਤਰਾਖੰਡ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਵਿੱਚ ਹੁਣ ਮੀਂਹ ਦੀ ਸੰਭਾਵਨਾ ਘੱਟ ਹੈ। ਨਾਲ ਹੀ ਅੱਜ ਦਿੱਲੀ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : Video : 13 ਸਾਲਾ ਬੱਚੀ ਦਾ PM Modi ਨੂੰ ਅਨੋਖਾ ਤੋਹਫ਼ਾ, 800 ਕਿੱਲੋ ਬਾਜ਼ਰੇ ਨਾਲ ਪੇਂਟਿੰਗ ਰਾਹੀਂ ਬਣਾਇਆ ਵਿਸ਼ਵ ਰਿਕਾਰਡ

Related Post