Rain Alert Updates : ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਵੀ ਕੀਤਾ ਗਿਆ ਜਾਰੀ

ਦੱਸ ਦਈਏ ਕਿ ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਨਾਲ ਹੀ ਇਹ ਆਮ ਦੇ ਬਰਾਬਰ ਰਹਿੰਦਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ।

By  Aarti October 9th 2024 08:53 AM

Rain Alert Updates : ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਹਨ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫ਼ਾਨ ਅਤੇ ਬਿਜਲੀ ਚਮਕਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

ਦੱਸ ਦਈਏ ਕਿ ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਨਾਲ ਹੀ ਇਹ ਆਮ ਦੇ ਬਰਾਬਰ ਰਹਿੰਦਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ ਦੌਰਾਨ ਕਿਸੇ ਵੀ ਥਾਂ 'ਤੇ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਹੋ ਜਾਵੇਗਾ। ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਨਾਰਮਲ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਬੁੱਢਾ ਨਾਲਾ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Related Post