ਪੰਜਾਬ 'ਚ ਮੀਂਹ ਨੇ ਮਚਾਈ ਤਬਾਹੀ, ਅੰਮ੍ਰਿਤਸਰ 'ਚ ਛੱਤ ਡਿੱਗਣ ਕਾਰਨ 5 ਸਾਲਾ ਬੱਚੇ ਦੀ ਮੌਤ

Punjab Weather News: ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।

By  Amritpal Singh August 1st 2024 02:51 PM

Punjab Weather News: ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਲਵਪ੍ਰੀਤ ਸਿੰਘ ਦੇ ਘਰ ਦੀ ਛੱਤ ਡਿੱਗ ਗਈ ਅਤੇ ਇਸ ਦੌਰਾਨ 5 ਸਾਲਾ ਬੱਚੇ ਦੀ ਮੌਤ ਹੋ ਗਈ। ਬਠਿੰਡਾ ਵਿੱਚ ਵੀ ਇੱਕ ਮਕਾਨ ਦੀ ਛੱਤ ਡਿੱਗ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਮਾਸੂਮ ਬੱਚੇ ਅਤੇ ਲਵਪ੍ਰੀਤ ਦਾ ਭਰਾ ਮਲਬੇ ਹੇਠ ਦੱਬੇ ਹੋਏ ਹਨ। ਪਿੰਡ ਵਾਸੀਆਂ ਨੇ ਮਕਾਨ ਦੇ ਮਲਬੇ ਹੇਠੋਂ ਇੱਕ ਨੌਜਵਾਨ ਅਤੇ ਦੋ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਲਵਪ੍ਰੀਤ ਦੇ ਭਰਾ ਅਤੇ ਇੱਕ ਪੁੱਤਰ ਦਾ ਬਚਾਅ ਹੋ ਗਿਆ ਪਰ 5 ਸਾਲਾ ਗੁਰਫਤਿਹ ਸਿੰਘ ਦੀ ਮੌਤ ਹੋ ਗਈ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।

ਬੁੱਧਵਾਰ ਨੂੰ ਸੂਬੇ ਭਰ 'ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਦੇ ਕੇਂਦਰ (ਆਈਐਮਡੀ) ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਤੱਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

Related Post