Punjab Weather : ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ, ਬਦਲੇਗਾ ਮੌਸਮ

ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕੀ ਹਲਕੀ ਬਾਰਿਸ਼ ਪੈ ਰਹੀ ਹੈ। ਤਾਪਮਾਨ ਵਿੱਚ ਵੀ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ 31.8 ਡਿਗਰੀ ਤੱਕ ਪਹੁੰਚ ਗਿਆ ਹੈ।

By  Dhalwinder Sandhu September 19th 2024 08:06 AM

Weather Update : ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕੀ ਹਲਕੀ ਬਾਰਿਸ਼ ਪੈ ਰਹੀ ਹੈ। ਅੱਜ ਸੂਬੇ ਦੇ ਚਾਰ ਜ਼ਿਲ੍ਹਿਆ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਤਰ੍ਹਾਂ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਅੱਜ ਦੁਪਹਿਰ ਤੋਂ ਮੌਸਮ ਬਦਲ ਜਾਵੇਗਾ ਤੇ ਤਾਪਮਾਨ ਵੀ ਵਧੇਗਾ।

ਹਿਮਾਚਲ 'ਚ ਬਰਫਬਾਰੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਲਗਭਗ ਆਮ ਤਾਪਮਾਨ 'ਤੇ ਪਹੁੰਚ ਗਿਆ ਹੈ। ਲੁਧਿਆਣਾ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਦਾ ਮੌਸਮ

ਚੰਡੀਗੜ੍ਹ ਦੇ ਤਾਪਮਾਨ ਵਿੱਚ ਵੀ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ 31.8 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਸਵੇਰੇ 9 ਵਜੇ ਤੱਕ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਸਮੇਂ ਸਭ ਤੋਂ ਵੱਧ ਮੀਂਹ ਦੱਖਣੀ ਹਰਿਆਣਾ ਵਿੱਚ ਹੋ ਰਿਹਾ ਹੈ। ਪਰ ਇਸ ਤੋਂ ਬਾਅਦ ਵੀ ਚੰਡੀਗੜ੍ਹ ਅਤੇ ਪੰਜਾਬ ਵਿੱਚ ਰੋਜ਼ਾਨਾ ਬਰਸਾਤ ਦੇਖਣ ਨੂੰ ਮਿਲ ਰਹੀ ਹੈ। ਪੰਜਾਬ 'ਚ ਬੁੱਧਵਾਰ ਨੂੰ ਸਿਰਫ ਪਠਾਨਕੋਟ 'ਚ 1.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਕਿਸੇ ਹੋਰ ਥਾਂ 'ਤੇ ਮੀਂਹ ਨਹੀਂ ਪਿਆ ਹੈ।

ਪੰਜਾਬ ਵਿੱਚ 1 ਸਤੰਬਰ ਤੋਂ ਹੁਣ ਤੱਕ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 36 ਫੀਸਦੀ ਘੱਟ ਹੈ। ਹਾਲਾਂਕਿ, ਇਸ ਸੀਜ਼ਨ ਵਿੱਚ 53.8 ਮਿਲੀਮੀਟਰ ਵਰਖਾ ਹੋਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 13.2 ਫੀਸਦੀ ਘੱਟ ਹੈ।

ਇਹ ਵੀ ਪੜ੍ਹੋ : ਬਦਲਵੀਂਆਂ ਫ਼ਸਲਾਂ 'ਤੇ ਐੱਮਐੱਸਪੀ ਦਾ ਯਕੀਨੀ ਮੁੱਲ ਦਿੱਤੇ ਬਿਨਾਂ 15 ਬਲਾਕਾਂ 'ਚ ਝੋਨੇ 'ਤੇ ਪਾਬੰਦੀ ਲਗਾਉਣਾ ਸੰਭਵ ਨਹੀਂ: ਬਾਜਵਾ

Related Post