Lawrence Bishnoi Interview : ਹਾਈਕੋਰਟ ਦੀ ਸਖ਼ਤੀ; HC ਨੇ ਰਾਜਸਥਾਨ ਸਰਕਾਰ ਨੂੰ ਕੀਤਾ ਨੋਟਿਸ ਜਾਰੀ, ਸੂਬੇ ’ਚ ਦੋਸ਼ੀ ਵੱਡੇ ਅਧਿਕਾਰੀਆਂ ’ਤੇ ਡਿੱਗੇਗੀ ਗਾਜ

ਦੱਸ ਦਈਏ ਕਿ ਇਸ ਮਾਮਲੇ ’ਚ ਹਾਈਕੋਰਟ ਨੂੰ ਸਹਿਯੋਗ ਦੇ ਰਹੀ ਐਡਵੋਕੇਟ ਤਨੂ ਬੇਦੀ ਨੇ ਅੱਜ ਇਸ ਮਾਮਲੇ ’ਚ ਰਾਜਸਥਾਨ ਸਰਕਾਰ ਨੂੰ ਪੱਖ ਬਣਾਏ ਜਾਣ ਦੀ ਅਰਜੀ ਦਾਖਿਲ ਕੀਤੀ ਹੈ। ਕਿਉਂਕਿ ਦੂਜੀ ਇੰਟਰਵਿਊ ਰਾਜਸਥਾਨ ’ਚ ਹੋਣ ਦਾ ਐਸਆਈਟੀ ਨੇ ਖੁਲਾਸਾ ਕੀਤਾ ਸੀ।

By  Aarti August 21st 2024 02:02 PM -- Updated: August 21st 2024 04:15 PM

Lawrence Bishnoi Interview : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚ ਹੋਈ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ। ਨਾਲ ਹੀ ਹਾਈਕੋਰਟ ਨੇ  ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚ ਹੋਈ ਇੰਟਰਵਿਊ ਮਾਮਲੇ ’ਚ ਰਾਜਸਥਾਨ ਸਰਕਾਰ ਨੂੰ ਪੱਖ ਬਣਾਇਆ ਗਿਆ ਹੈ।

ਦੱਸ ਦਈਏ ਕਿ ਇਸ ਮਾਮਲੇ ’ਚ ਹਾਈਕੋਰਟ ਨੂੰ ਸਹਿਯੋਗ ਦੇ ਰਹੀ ਐਡਵੋਕੇਟ ਤਨੂ ਬੇਦੀ ਨੇ ਅੱਜ ਇਸ ਮਾਮਲੇ ’ਚ ਰਾਜਸਥਾਨ ਸਰਕਾਰ ਨੂੰ ਪੱਖ ਬਣਾਏ ਜਾਣ ਦੀ ਅਰਜੀ ਦਾਖਿਲ ਕੀਤੀ ਹੈ। ਕਿਉਂਕਿ ਦੂਜੀ ਇੰਟਰਵਿਊ ਰਾਜਸਥਾਨ ’ਚ ਹੋਣ ਦਾ ਐਸਆਈਟੀ ਨੇ ਖੁਲਾਸਾ ਕੀਤਾ ਸੀ। 

ਪੰਜਾਬ ਦੇ ਖਰੜ ਸਥਿਤ ਸੀਆਈਏ ਕੰਪਲੈਕਸ ਵਿੱਚ ਹੋਈ ਪਹਿਲੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਇਸ ਲਈ ਦੋਸ਼ੀ ਸੀਨੀਅਰ ਅਧਿਕਾਰੀਆਂ ਦੀ ਪਛਾਣ ਕਰਕੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


ਕਾਬਿਲੇਗੌਰ ਹੈ ਕਿ ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਏ ਦੇ ਖਰੜ ਪੁਲਿਸ ਸਟੇਸ਼ਨ (ਮੁਹਾਲੀ) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। ਐਸਆਈਟੀ ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।

ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਨੂੰ ਸੌਂਪ ਦਿੱਤੀ ਸੀ। ਐਸਆਈਟੀ ਵੱਲੋਂ ਸੀਲਬੰਦ ਰਿਪੋਰਟ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਪਹਿਲੀ ਇੰਟਰਵਿਊ ਸੀਆਈਏ ਦੇ ਖਰੜ ਥਾਣੇ ਵਿੱਚ ਹੋਈ ਸੀ। ਖਾਸ ਗੱਲ ਇਹ ਹੈ ਕਿ ਸਤੰਬਰ 2022 'ਚ ਰਿਕਾਰਡ ਕੀਤਾ ਗਿਆ ਇਹ ਇੰਟਰਵਿਊ 7 ਮਹੀਨਿਆਂ ਬਾਅਦ ਮਾਰਚ 2023 'ਚ ਰਿਲੀਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : Bharat Bandh Updates : ਪੰਜਾਬ ’ਚ ਭਾਰਤ ਬੰਦ ਦਾ ਅਸਰ ; ਦਿੱਲੀ ’ਚ ਨਹੀਂ ਦਿਖੇਗਾ ਅਸਰ, ਕਈ ਥਾਵਾਂ ’ਤੇ ਸਕੂਲ-ਕਾਲਜ ਬੰਦ, ਜਾਣੋ ਕੀ ਖੁੱਲ਼੍ਹੇਗਾ ਤੇ ਕੀ ਰਹੇਗਾ ਬੰਦ

Related Post