ਰਾਜੀਵ ਗਾਂਧੀ ਦੇ ਕਾਤਲ ਰਿਹਾਅ ਕੀਤੇ ਜਾ ਸਕਦੇ ਫਿਰ ਬੰਦੀ ਸਿੰਘ ਕਿਉਂ ਨਹੀਂ : ਗਿਆਨੀ ਹਰਪ੍ਰੀਤ ਸਿੰਘ

By  Pardeep Singh November 18th 2022 12:08 PM -- Updated: November 18th 2022 12:11 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪਿੱਛਲੇ ਸਮੇਂ ਤੋਂ ਸੋਸ਼ਲ ਮੀਡੀਆ ਉੱਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਸਥਾਨਾਂ ਨੂੰ ਉਡਾਉਣ ਅਤੇ ਨਸਲਕੁਸ਼ੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਦਿੱਤੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿੱਖ ਕੌਮ ਨਾਲ ਵਿਤਕਰਾਂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦਾ ਕਹਿਣਾ ਹੈ ਕਿ ਹਿੰਦੂ ਰਾਸ਼ਟਰ ਦੇ ਦਾਅਵੇ ਕਰਨੇ ਗਲਤ ਨਹੀਂ ਹਨ ਤਾਂ ਫਿਰ ਸਿੱਖ ਰਾਸ਼ਟਰ ਦੀ ਗੱਲ ਕਿਵੇਂ ਗੱਲ ਹੋ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਵਿਰੋਧੀ ਵਿਅਕਤੀਆਂ ਸਰਕਾਰੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖਾਂ ਦੇ ਮਸਲਿਆ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਂਦਾ ਹੈ ਪਰ ਬੰਦੀ ਸਿੰਘਾਂ ਨੂੰ ਕਿਓਂ ਨਹੀਂ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਮੁਲਕ ਵਿੱਚ ਇਕ ਕਾਨੂੰਨ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਿੱਖ ਕਾਤਲਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾਂ ਕਿ ਅਸੀਂ ਵੀ ਮੁਲਕ ਵਿੱਚ ਸ਼ਾਂਤੀ ਨਾਲ ਰਹਿ ਸਕੀਏ। 

Related Post