ਢੱਡਰੀਆਂ ਵਾਲੇ ਦੇ ਡੇਰੇ 'ਚ ਕੁੜੀ ਦੀ ਮੌਤ ਦਾ ਮਾਮਲਾ, ਡੀਜੀਪੀ ਪੰਜਾਬ ਤਲਬ, ਹਾਈਕੋਰਟ ਨੇ ਪੁੱਛਿਆ-ਬਿਨਾਂ FIR ਜਾਂਚ ਕਿਵੇਂ ਕੀਤੀ ?
Dhadrianwale dera girl Death case : ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਮੌਤ ਹੋਈ ਹੈ ਤਾਂ ਅਜੇ ਤੱਕ ਐਫਆਈਆਰ ਦਰਜ ਕਿਉਂ ਨਹੀਂ ਕੀਤੀ ਗਈ ? ਐਫਆਈਆਰ ਤੋਂ ਬਿਨਾਂ ਜਾਂਚ ਕਿਵੇਂ ਹੋ ਸਕਦੀ ਹੈ?
Ranjit Singh Dhadrianwale dera Girl Death case : ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ 'ਚ 12 ਸਾਲ ਪਹਿਲਾਂ ਇੱਕ ਕੁੜੀ ਦੀ ਹੋਈ ਮੌਤ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ ਦੇ ਡੀਜੀਪੀ ਨੂੰ ਜਵਾਬ ਤਲਬ ਕੀਤਾ ਹੈ।
ਸ਼ੁੱਕਰਵਾਰ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਮਲੇ 'ਚ ਸਖਤ ਰੁਖ਼ ਵਿਖਾਉਂਦੇ ਹੋਏ ਡੀਜੀਪੀ ਨੂੰ ਪੁੱਛਿਆ ਕਿ 12 ਸਾਲ ਪੁਰਾਣੇ ਮੌਤ ਦੇ ਮਾਮਲੇ ਦੀ ਬਿਨਾਂ ਐਫਆਈਆਰ ਦਰਜ ਕੀਤੇ ਜਾਂਚ ਕਿਵੇਂ ਕੀਤੀ ਗਈ? ਹਾਈਕੋਰਟ ਨੇ ਇਹ ਵੀ ਪੁੱਛਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੁਣ ਕੀ ਕਾਰਵਾਈ ਕੀਤੀ ਜਾਵੇਗੀ?
ਐਡਵੋਕੇਟ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਮੌਤ ਹੋਈ ਹੈ ਤਾਂ ਅਜੇ ਤੱਕ ਐਫਆਈਆਰ ਦਰਜ ਕਿਉਂ ਨਹੀਂ ਕੀਤੀ ਗਈ ? ਐਫਆਈਆਰ ਤੋਂ ਬਿਨਾਂ ਜਾਂਚ ਕਿਵੇਂ ਹੋ ਸਕਦੀ ਹੈ?
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਅਦਾਲਤ ਨੇ ਕਿਹਾ ਕਿ ਜਦੋਂ SSP ਪਟਿਆਲਾ ਦੀ ਰਿਪੋਰਟ ਵਿੱਚ ਮੌਤ ਦੀ ਗੱਲ ਕੀਤੀ ਜਾ ਰਹੀ ਹੈ ਤਾਂ FIR ਦਰਜ ਕਿਉਂ ਨਹੀਂ ਕੀਤੀ ਗਈ।ਹਾਈਕੋਰਟ ਨੇ ਕਿਹਾ ਕਿ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਜੇਕਰ ਮੌਤ ਹੋਈ ਸੀ ਤਾਂ ਐਫਆਈਆਰ ਦਰਜ ਹੋਣੀ ਚਾਹੀਦੀ ਸੀ, ਇਹ ਵੱਡੀ ਲਾਪ੍ਰਵਾਹੀ ਹੈ। ਐਫਆਈਆਰ ਦਰਜ ਕੀਤੇ ਬਿਨਾਂ ਮੌਤ ਦੇ ਮਾਮਲੇ ਦੀ ਜਾਂਚ ਕਿਵੇਂ ਹੋ ਸਕਦੀ ਹੈ, ਇਹ ਵੱਡਾ ਸਵਾਲ ਹੈ।
ਹਾਈ ਕੋਰਟ ਨੇ ਹੁਣ ਡੀਜੀਪੀ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਕੇ 9 ਦਸੰਬਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ।