Rebel Akali Leaders Dissolve Faction : ਅਕਾਲੀ ਦਲ ਸੁਧਾਰ ਲਹਿਰ ਭੰਗ; ਅੰਮ੍ਰਿਤਸਰ ’ਚ ਬੈਠਕ ਕਰ ਲਿਆ ਗਿਆ ਫੈਸਲਾ

ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।

By  Aarti December 9th 2024 02:09 PM -- Updated: December 9th 2024 02:58 PM

Rebel Akali Leaders Dissolve Faction : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। 

ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਨ੍ਹਾਂ ਨੇ ਪੂਰੀ ਕੀਤੀ ਹੈ ਤੇ ਉਨ੍ਹਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ। 

ਉਨ੍ਹਾਂ ਨੇ ਅੱਗੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। 

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਸੀ ਕਰਵਾਈ ਗਈ ਸਿਰਫ ਅਕਾਲੀ ਦਲ ’ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ’ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ। 

ਇਹ ਵੀ ਪੜ੍ਹੋ : Supreme Court News : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਸੁਪਰੀਮ ਕੋਰਟ ਨੇ ਖਾਰਿਜ ਕੀਤੀ ਸ਼ੰਭੂ ਸਣੇ ਸਾਰੇ ਹਾਈਵੇਅ ਖੁੱਲ੍ਹਵਾਉਣ ਦੀ ਮੰਗ ਵਾਲੀ ਪਟੀਸ਼ਨ

Related Post