ਪਰਾਲੀ ਸਾੜਨ ਨੂੰ ਲੈ ਕੇ ਲੁਧਿਆਣਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਰੈੱਡ ਨੋਟਿਸ ਜਾਰੀ
ਲੁਧਿਆਣਾ, 31 ਅਕਤੂਬਰ: ਲਗਾਤਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਜੂਝ ਰਹੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਲੁਧਿਆਣਾ ਦੇ ਕਿਸਾਨਾਂ ਦੇ ਇੱਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ, ਜੋ ਇਸ ਕਾਰਜ ਵਿੱਚ ਸ਼ਾਮਲ ਸਨ ਅਤੇ ਹਵਾ ਪ੍ਰਦੂਸ਼ਣ ਦਾ ਕਾਰਨ ਬਣੇ ਸਨ।
ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ 1.92 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਹੁਣ ਤੱਕ 658 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਟੀਮਾਂ ਦਾ ਗਠਨ ਕੀਤੀਆਂ ਗਈਆਂ ਹਨ।
ਪਰਾਲੀ ਸਾੜਨ ਦੀਆਂ ਘਟਨਾਵਾਂ ਖਾਸ ਕਰਕੇ ਪੰਜਾਬ ਵਿੱਚ ਵੱਧ ਰਹੀਆਂ ਹਨ ਅਤੇ ਪਿਛਲੇ ਕੁੱਝ ਦਿਨਾਂ ਵਿੱਚ ਇਹ ਦੁੱਗਣੀਆਂ ਤੋਂ ਵੀ ਵੱਧ ਗਈਆਂ ਹਨ। 22 ਅਕਤੂਬਰ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 3,696 ਘਟਨਾਵਾਂ ਦਰਜ ਕੀਤੀਆਂ ਗਈਆਂ। ਇਹ ਇਸ ਤੱਥ ਦੇ ਦੌਰਾਨ ਸਾਹਮਣੇ ਆਇਆ ਹੈ ਕਿ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਮੁਕਤਸਰ, ਬਠਿੰਡਾ, ਲੁਧਿਆਣਾ, ਖੰਨਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ 50 ਫੀਸਦ ਝੋਨੇ ਦੀ ਕਟਾਈ ਹੋਣੀ ਬਾਕੀ ਹੈ।
ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਦੌਰਾਨ ਹਵਾ ਪ੍ਰਦੂਸ਼ਣ ਵੀ ਵਧਿਆ ਹੈ। ਜਿਸ ਕਾਰਨ ਗਲੇ ਵਿੱਚ ਖਰਾਸ਼ ਅਤੇ ਅੱਖਾਂ ਵਿੱਚ ਜਲਨ ਵਰਗੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ। ਤਰਨਤਾਰਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਨੂੰ ਲੈਕੇ ਕੇਂਦਰ ਦੇ ਫੈਸਲੇ ਖ਼ਿਲਾਫ਼ ਪਟੀਸ਼ਨ ਦਾਇਰ
ਇਸ ਦੌਰਾਨ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸਰਵਜੀਤ ਸਿੰਘ ਨੇ ਹਾਲ ਹੀ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਾਪਰਵਾਹੀ ਵਰਤਣ ਲਈ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ, ਹਰਬੰਸ ਸਿੰਘ ਅਤੇ ਸਤੀਸ਼ ਕੁਮਾਰ, ਪਟਿਆਲਾ ਜ਼ਿਲ੍ਹੇ ਦੇ ਸਮਾਣਾ ਦੇ ਖੇਤੀਬਾੜੀ ਅਫ਼ਸਰ, ਤਰਨਤਾਰਨ ਦੇ ਚੋਹਲਾ ਸਾਹਿਬ ਦੇ ਹਰਪਾਲ ਸਿੰਘ ਅਤੇ ਤਰਨਤਾਰਨ ਦੇ ਪੱਟੀ ਦੇ ਭੁਪਿੰਦਰ ਸਿੰਘ ਸ਼ਾਮਲ ਹਨ।