Red Pears Benefits : ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਲਾਲ ਨਾਸ਼ਪਾਤੀ ਦਾ ਸੇਵਨ

Red Pears Benefits : ਲਾਲ ਨਾਸ਼ਪਾਤੀ 'ਚ ਭਰਪੂਰ ਮਾਤਰਾ 'ਚ ਫਾਈਬਰ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਬਣਾਈ ਰੱਖਣ 'ਚ ਮਦਦ ਕਰਦਾ ਹੈ ਅਤੇ ਦਿਲ ਦੇ ਰੋਗਾਂ ਦੀ ਸੰਭਾਵਨਾ ਨੂੰ ਵੀ ਘਟਾਉਂਦਾ ਹੈ।

By  KRISHAN KUMAR SHARMA August 7th 2024 04:10 PM

Red Pears Benefits : ਮਾਹਿਰਾਂ ਮੁਤਾਬਕ ਪੋਸ਼ਕ ਤੱਤਾਂ ਨਾਲ ਭਰਪੂਰ ਫਲਾਂ ਦਾ ਸੇਵਨ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਨ੍ਹਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਕਈ ਸਿਹਤ ਸਮਸਿਆਵਾਂ ਤੋਂ ਰਾਹਤ ਮਿਲਦੀ ਹੈ ਇਸੇ ਲਈ ਮਾਹਿਰਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਫਲ ਖਾਣ ਦੀ ਸਲਾਹ ਦਿੰਦਾ ਹੈ ਜਿਵੇ ਤੁਸੀਂ ਜਾਣਦੇ ਹੋ ਕਿ ਹਰ ਮੌਸਮ 'ਚ ਵੱਖ-ਵੱਖ ਤਰਾਂ ਦੇ ਫਲ ਉਪਲਬਧ ਹੁੰਦੇ ਹਨ, ਜਿਨ੍ਹਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਕਈ ਫਾਇਦੇ ਹੁੰਦੇ ਹਨ ਲਾਲ ਨਾਸ਼ਪਾਤੀ ਉਨ੍ਹਾਂ 'ਚੋ ਇੱਕ ਹੈ, ਜੋ ਅਕਸਰ ਬਰਸਾਤ ਦੇ ਮੌਸਮ 'ਚ ਆਉਂਦਾ ਹੈ।

ਇਹ ਸਵਾਦਿਸ਼ਟ ਹੋਣ ਦੇ ਨਾਲ-ਨਾਲ ਕਈ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਇਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਕਈ ਸਿਹਤ ਸਮਸਿਆਵਾਂ ਤੋਂ ਰਾਹਤ ਮਿਲਦੀ ਹੈ। ਵੈਸੇ ਤਾਂ ਇਸ ਦੇ ਫਾਇਦਿਆਂ ਬਾਰੇ ਬਹੁਤੇ ਘਟ ਲੋਕ ਜਾਣਦੇ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ ਚੋ ਹੋ ਤਾਂ ਇਹ ਲੇਖ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕਿਉਂਕਿ ਅੱਜ ਅਸੀਂ ਤੁਹਾਨੂੰ ਲਾਲ ਨਾਸ਼ਪਾਤੀ ਖਾਣ ਦੇ ਕੁਝ ਅਜਿਹੇ ਫਾਇਦਿਆਂ ਬਾਰੇ ਦਸਾਂਗੇ, ਜਿਨ੍ਹਾਂ ਬਾਰੇ ਸੁਣ ਕੇ ਤੁਸੀਂ ਹੈਰਾਨ ਰਹੀ ਜਾਵੋਗੇ। ਤਾਂ ਆਉ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ...

ਇਮਿਊਨਿਟੀ ਵਧਾਉਣ 'ਚ ਮਦਦਗਾਰ : ਜੇਕਰ ਤੁਸੀਂ ਆਪਣੇ ਸਰੀਰ 'ਚ ਇਮਿਊਨਿਟੀ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਲਾਲ ਨਾਸ਼ਪਾਤੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਇਨਫੈਕਸ਼ਨ ਨਾਲ ਲੜਨ 'ਚ ਮਦਦ ਕਰਦੇ ਹਨ।

ਗਰਭਵਤੀ ਔਰਤਾਂ ਲਈ ਫਾਇਦੇਮੰਦ : ਮਾਹਿਰਾਂ ਮੁਤਾਬਕ ਗਰਭਵਤੀ ਔਰਤਾਂ ਨੂੰ ਲਾਲ ਨਾਸ਼ਪਾਤੀ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫੋਲਿਕ ਐਸਿਡ ਪਾਇਆ ਜਾਂਦਾ ਹੈ, ਜੋ ਕਿਸੇ ਵੀ ਤਰ੍ਹਾਂ ਦੀ ਜੈਨੇਟਿਕ ਡਿਸਏਬਿਲਟੀ ਨੂੰ ਰੋਕਦਾ ਹੈ ਅਤੇ ਮਾਂ ਅਤੇ ਬੱਚੇ ਨੂੰ ਸਿਹਤਮੰਦ ਰੱਖਦਾ ਹੈ।

ਪਾਚਨ ਨੂੰ ਸੁਧਾਰਨ 'ਚ ਮਦਦਗਾਰ : ਜੇਕਰ ਤੁਸੀਂ ਆਪਣੀ ਪਾਚਨ ਪ੍ਰਣਾਲੀ ਨੂੰ ਸੁਧਾਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲਾਲ ਨਾਸ਼ਪਾਤੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਅੰਤੜੀਆਂ ਦੀ ਗਤੀ ਨੂੰ ਸੁਧਾਰਨ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਦਿਲ ਦੇ ਰੋਗਾਂ ਤੋਂ ਬਚਾਉਣ ਲਈ ਫਾਇਦੇਮੰਦ : ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਲਾਲ ਨਾਸ਼ਪਾਤੀ 'ਚ ਭਰਪੂਰ ਮਾਤਰਾ 'ਚ ਫਾਈਬਰ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਬਣਾਈ ਰੱਖਣ 'ਚ ਮਦਦ ਕਰਦਾ ਹੈ ਅਤੇ ਦਿਲ ਦੇ ਰੋਗਾਂ ਦੀ ਸੰਭਾਵਨਾ ਨੂੰ ਵੀ ਘਟਾਉਂਦਾ ਹੈ।

ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦਗਾਰ : ਹਾਈ ਬਲੱਡ ਸ਼ੂਗਰ ਦੇ ਮਰੀਜ਼ਾਂ ਨੂੰ ਲਾਲ ਨਾਸ਼ਪਾਤੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਥੋਸਾਇਨਿਨ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਬਣਾਈ ਰੱਖਣ 'ਚ ਮਦਦ ਕਰਦਾ ਹੈ। ਮਾਹਿਰਾਂ ਮੁਤਾਬਕ ਇਸ ਕਾਰਨ ਇਸ ਨੂੰ ਆਪਣੀ ਖੁਰਾਕ 'ਚ ਕਰਨਾ ਵੀ ਟਾਈਪ 2 ਡਾਇਬਟੀਜ਼ ਦੀ ਸੰਭਾਵਨਾ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਫ੍ਰੀ ਰੈਡੀਕਲਸ ਤੋਂ ਬਚਾਉਣ ਲਈ ਫਾਇਦੇਮੰਦ : ਲਾਲ ਨਾਸ਼ਪਾਤੀ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ, ਸੀ ਅਤੇ ਕੇ ਪਾਇਆ ਜਾਂਦਾ ਹੈ, ਜੋ ਫ੍ਰੀ ਰੈਡੀਕਲਸ ਨਾਲ ਲੜਨ 'ਚ ਮਦਦ ਕਰਦੇ ਹਨ। ਨਾਲ ਹੀ ਇਸ 'ਚ ਭਰਪੂਰ ਮਾਤਰਾ 'ਚ ਐਂਟੀਆਕਸੀਡੈਂਟਸ ਗੁਣ ਪਾਏ ਜਾਣਦੇ ਹਨ ਅਤੇ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ। 

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post