ਫ਼ਸਲੀ ਵਿਭਿੰਨਤਾ ਨੂੰ ਲੈ ਕੇ ਮੰਤਰੀ ਇੰਦਰਬੀਰ ਨਿੱਜਰ ਨੇ ਪੰਜਾਬੀਆਂ ਨੂੰ ਦੱਸਿਆ ਬੇਵਕੂਫ ਕੌਮ, ਵੇਖੋ ਵੀਡੀਓ
ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਨਿੱਜਰ ਨੇ ਵਿਵਾਦਤ ਬਿਆਨ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਨੇ ਫ਼ਸਲੀ ਵਿਭਿੰਨਤਾ ਨੂੰ ਲੈ ਕੇ ਪੰਜਾਬੀ ਕੌਮ ਉਤੇ ਭੱਦੀ ਟਿੱਪਣੀ ਕੀਤੀ। ਉਨ੍ਹਾਂ ਨੇ ਕਿਹਾ, ''ਪੰਜਾਬੀਆਂ ਤੋਂ ਵੱਡੀ ਬੇਵਕੂਫ ਕੌਮ ਕੋਈ ਨਹੀਂ ਹੈ।"
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਰਾਮਪ੍ਰਸਤ ਹੋ ਚੁੱਕੇ ਹਨ ਤੇ ਕਣਕ ਤੇ ਝੋਨੇ ਤੋਂ ਇਲਾਵਾ ਇਨ੍ਹਾਂ ਨੂੰ ਕੁਝ ਨਹੀਂ ਸੁਝਦਾ।
ਲੋਕ ਨਹਿਰੀ ਪਾਣੀ ਲਈ ਕੋਈ ਚਾਰਾ ਨਹੀਂ ਕਰ ਰਹੇ। ਉਨ੍ਹਾਂ ਅੱਗੇ ਕਿਹਾ ਕਿ, ''ਨਾ ਹੀ ਲੋਕ ਨਹਿਰਾਂ ਰਾਹੀਂ ਪਾਣੀ ਦੀ ਮੰਗ ਕਰਦੇ ਹਨ ਅਤੇ ਨਾ ਹੀ ਨਹਿਰੀ ਵਿਭਾਗ ਵਾਲੇ ਪਾਣੀ ਛੱਡਦੇ ਹਨ।'' ਉਨ੍ਹਾਂ ਨੇ ਕਿਹਾ ਪਾਣੀ ਬਚਾਉਣ ਦੀ ਸਖ਼ਤ ਲੋੜ ਤੇ ਸਾਡਾ ਸੂਬਾ ਰੇਗਿਸਤਾਨ ਬਣਦਾ ਜਾ ਰਿਹਾ ਹੈ।
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਬਿਆਨ ਦੇਣ ਲਈ ਇੰਦਰਬੀਰ ਨਿੱਜਰ ਨੂੰ ਜਨਤਕ ਮਾਫੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਨੇ ਟਵੀਵ ਕਰਕੇ ਕਿਹਾ ਕਿ ਕੈਬਨਿਟ ਮੰਤਰੀ ਨੇ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤੀ ਹੈ। ਕਣਕ ਅਤੇ ਝੋਨੇ ਦੀ ਫ਼ਸਲ ਬੀਜਣ ਲਈ ਕਿਸਾਨ ਮਜਬੂਰ ਹਨ। ਕਿਉਂਕਿ ਸਰਕਾਰ ਹੋਰ ਫ਼ਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਵਿਚ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ : ਪਿਊਸ਼ ਗੋਇਲ ਦੀ ਅਪੀਲ ; ਕੇਂਦਰ ਵੱਲੋਂ ਗ਼ਰੀਬਾਂ ਨੂੰ ਵੰਡੀ ਜਾਂਦੀ ਕਣਕ ਤੋਂ ਪੰਜਾਬ ਸਰਕਾਰ ਛੱਡੇ ਟੈਕਸ