Punjab Weather: ਪੰਜਾਬ 'ਚ ਗਰਮੀ ਤੋਂ ਮਿਲੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ ਦਾ ਖ਼ਦਸ਼ਾ

By  Shameela Khan September 12th 2023 09:50 AM -- Updated: September 12th 2023 09:55 AM

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਚੰਡੀਗੜ੍ਹ ਵਿੱਚ 9.8 ਮਿਲੀਮੀਟਰ, ਲੁਧਿਆਣਾ ਵਿੱਚ 0.8 ਮਿਲੀਮੀਟਰ, ਪਠਾਨਕੋਟ ਵਿੱਚ 0.1 ਮਿਲੀਮੀਟਰ, ਗੁਰਦਾਸਪੁਰ ਵਿੱਚ 6.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਮੰਗਲਵਾਰ ਯਾਨੀ ਅੱਜ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।  


ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਸਵੇਰੇ 4 ਵਜੇ ਤੋਂ 7 ਵਜੇ ਦਰਮਿਆਨ ਹਲਕੀ ਬਾਰਿਸ਼ ਹੋਈ। ਜਿਨ੍ਹਾਂ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਉੱਥੇ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਦੇ ਨਾਲ ਹੀ ਪੀ.ਏ.ਯੂ ਵਿੱਖੇ 14 ਅਤੇ 15 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ 'ਤੇ ਸੰਕਟ ਦੇ ਬੱਦਲ ਮੰਡਰਾ ਸਕਦੇ ਹਨ। ਮੇਲੇ ਵਾਲੇ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ।






 


Related Post