ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ; ਜਲਦ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਨੇ ਕੀਤੀ ਇਹ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਦੇ ਡਾਈਰੈਕਟਰ ਏਕੇ ਸਿੰਘ ਨੇ ਦੱਸਿਆ ਕਿ ਇੰਨ੍ਹਾ ਲੰਬਾ ਹੀਟ ਵੇਵ ਪਹਿਲੀ ਵਾਰ ਦੇਖਿਆ ਗਿਆ ਹੈ। ਜਿਸ ਤਰ੍ਹਾਂ ਦਾ ਤਾਪਮਾਨ ਦਰਜ ਹੋਇਆ ਹੈ। ਇਹ ਉਮੀਦਾਂ ਤੋਂ ਬਿਲਕੁੱਲ ਹੀ ਪਰੇ ਹੈ।

By  Aarti May 31st 2024 12:34 PM

Rain In Punjab Soon: ਅੱਤ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ’ਚ ਜਲਦ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸ ਬਾਬਤ ਚੰਡੀਗੜ੍ਹ ਤੋਂ ਮੌਸਮ ਵਿਭਾਗ ਦੇ ਡਾਈਰੈਕਟਰ ਏਕੇ ਸਿੰਘ ਨਾਲ ਸਾਡੇ ਪੱਤਰਕਾਰ ਨੇ ਖਾਸ ਗੱਲਬਾਤ ਕੀਤੀ। 

ਮੌਸਮ ਵਿਭਾਗ ਦੇ ਡਾਈਰੈਕਟਰ ਏਕੇ ਸਿੰਘ ਨੇ ਦੱਸਿਆ ਕਿ ਇੰਨ੍ਹਾ ਲੰਬਾ ਹੀਟ ਵੇਵ ਪਹਿਲੀ ਵਾਰ ਦੇਖਿਆ ਗਿਆ ਹੈ। ਜਿਸ ਤਰ੍ਹਾਂ ਦਾ ਤਾਪਮਾਨ ਦਰਜ ਹੋਇਆ ਹੈ। ਇਹ ਉਮੀਦਾਂ ਤੋਂ ਬਿਲਕੁੱਲ ਹੀ ਪਰੇ ਹੈ। ਲੋਕਾਂ ਨੂੰ ਜਿਸ ਕਾਰਨ ਕਾਫੀ ਪਰੇਸ਼ਾਨੀ ਹੋ ਰਹੀ ਹੈ। ਪਰ ਗਰਮੀ ਦਾ ਜੋ ਵੀ ਵਿਕਰਾਲ ਰੂਪ ਸੀ ਉਹ ਹੁਣ ਖਤਮ ਹੋਣ ਦੇ ਕਗਾਰ ’ਤੇ ਹੈ। 


ਮੌਸਮ ਵਿਭਾਗ ਦੇ ਵਿਗਿਆਨੀ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਕੁਝ ਰਾਹਤ ਮਿਲਣ ਦੀ ਉਮੀਦ ਹੈ। ਬਿਜਲੀ ਅਤੇ ਹਵਾ ਦੀ ਸੰਭਾਵਨਾ ਬਣ ਰਹੀ ਹੈ। ਜਿਸ ਕਾਰਨ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਕਾਰਨ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਜਿਹੜੇ ਇਲਾਕੇ ਪਹਾੜਾਂ ਦੇ ਨਾਲ ਜੁੜੇ ਹੋਏ ਹਨ ਉਨ੍ਹਾਂ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਵੇਂ ਹੀ ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਦੇ ਇਲਾਕੇ ’ਚ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੇਗੀ। 

ਇਹ ਵੀ ਪੜ੍ਹੋ: ਅੱਤ ਦੀ ਗਰਮੀ ਨੇ 227 ਲੋਕਾਂ ਦੀ ਲਈ ਜਾਨ, ਯੂਪੀ ’ਚ ਸਭ ਤੋਂ ਵੱਧ ਮੌਤਾਂ ਦਾ ਅੰਕੜਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

Related Post