Gujarat News : ਟਰੱਕ 'ਚ ਵੜੀ ਤੇਜ਼ ਰਫ਼ਤਾਰ ਕਾਰ, 6 ਲੋਕਾਂ ਦੀ ਮੌਕੇ 'ਤੇ ਮੌਤ, 2 ਦੀ ਹਾਲਤ ਗੰਭੀਰ
Car-Truck Accident : ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਦਾਖਲ ਕਰਵਾਇਆ। ਜੰਬੂਸਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Car-Truck Accident in Gujarat : ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜੰਬੂਸਰ ਦੇ ਅਮੋਦ ਰੋਡ ਨੇੜੇ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਦਾਖਲ ਕਰਵਾਇਆ। ਜੰਬੂਸਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਦੇਰ ਰਾਤ ਭਰੂਚ ਦੇ ਜੰਬੂਸਰ-ਆਮੋਦ ਰੋਡ 'ਤੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਈਕੋ ਕਾਰ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਰ ਕੋਈ ਸ਼ੁਕਲਤੀਰਥ ਵਿੱਚ ਚੱਲ ਰਹੇ ਮੇਲੇ ਤੋਂ ਵਾਪਸ ਪਰਤ ਰਿਹਾ ਸੀ। ਕਾਰ ਵਿੱਚ 10 ਲੋਕ ਸਵਾਰ ਸਨ। ਜਿਨ੍ਹਾਂ 'ਚੋਂ 6 ਲੋਕਾਂ ਦੀ ਮੌਤ ਹੋ ਗਈ।
ਘਟਨਾ ਵਿੱਚ ਈਕੋ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਸਾਰੇ 10 ਵਿਅਕਤੀ ਜੰਬੂਸਰ ਦੇ ਪਿੰਡ ਵੇੜਚ ਅਤੇ ਪੰਜਕੜਾ ਦੇ ਵਸਨੀਕ ਹਨ। ਫਿਲਹਾਲ ਪੁਲਿਸ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।
ਖਬਰ ਅਪਡੇਟ ਜਾਰੀ...