ਮੀਂਹ ਦਾ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਇੱਕ ਦੀ ਮੌਤ

ਅਬੋਹਰ ਦੇ ਮੋਹਨ ਨਗਰ 'ਚ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਮਲਬੇ ਹੇਠਾਂ ਦੱਬ ਗਏ। ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

By  Dhalwinder Sandhu June 21st 2024 01:50 PM

Abohar House Collapse: ਅਬੋਹਰ 'ਚ ਦੇਰ ਰਾਤ ਪਏ ਭਾਰੀ ਮੀਂਹ ਕਾਰਨ ਅੱਜ ਸਵੇਰੇ ਕਰੀਬ 8 ਵਜੇ ਇੱਕ ਮਕਾਨ ਦੀ ਛੱਤ ਡਿੱਗ ਗਈ। ਮੋਹਨ ਨਗਰ 'ਚ ਵਾਪਰੇ ਇਸ ਹਾਦਸੇ 'ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਮਲਬੇ ਹੇਠਾਂ ਦੱਬ ਗਏ।

ਇੱਕ ਵਿਅਕਤੀ ਦੀ ਹੋਈ ਮੌਤ

ਘਟਨਾ ਦਾ ਇਲਾਕਾ ਵਾਸੀਆਂ ਨੂੰ ਪਤਾ ਲੱਗਾ ਤਾਂ ਉਹ ਮੌਕੇ ਉੱਤੇ ਪਹੁੰਚ ਗਏ, ਜਿਹਨਾਂ ਨੇ ਮਲਬਾ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਹਾਲਾਂਕਿ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਏ ਗਏ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਅਤੇ ਧੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 


ਪੀੜਤ ਨੇ ਦੱਸਿਆ ਕਿ ਉਸ ਦੇ ਪਿਤਾ ਤੇ ਮਾਤਾ ਘਰ ਦੇ ਅੰਦਰ ਕਮਰੇ ਵਿੱਚ ਬੈਠੇ ਸਨ ਤੇ ਉਹ ਕਮਰੇ ਦੇ ਅੰਦਰ ਕੁਝ ਸਮਾਨ ਲੈਣ ਗਈ ਸੀ। ਇਸੇ ਦੌਰਾਨ ਅਚਾਨਕ ਮਕਾਨ ਦੀ ਛੱਤ ਉਨ੍ਹਾਂ 'ਤੇ ਡਿੱਗ ਗਈ, ਜਿਸ ਕਾਰਨ ਉਹ ਸਾਰੇ ਛੱਤ ਹੇਠਾਂ ਦੱਬ ਗਏ। ਛੱਤ ਦਾ ਮਲਬਾ ਇੰਨਾ ਭਾਰਾ ਸੀ ਕਿ ਉਹ ਆਪਣੇ ਆਪ ਬਾਹਰ ਨਹੀਂ ਕੱਢ ਸਕੇ। ਉਸ ਨੇ ਬਚਾਅ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਚੀਕਾਂ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਨਾਲ ਉਹਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਪੰਜਾਬ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਪੀੜਤ ਪਰਿਵਾਰ ਨੇ ਮਦਦ ਦੀ ਲਾਈ ਗੁਹਾਰ

ਮ੍ਰਿਤਕ ਪੰਜਾਬ ਸਿੰਘ ਪੱਲੇਦਾਰੀ ਦਾ ਕੰਮ ਕਰਦਾ ਸੀ। ਪਰਿਵਾਰ ਦੇ ਬਾਕੀ ਮੈਂਬਰ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਪਰਿਵਾਰ ਮੁਤਾਬਕ ਉਨ੍ਹਾਂ ਦਾ ਸਾਰਾ ਸਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਯੋਗ ਰਾਹੀਂ ਕਿੰਝ ਕੀਤਾ ਡਿਪਰੈਸ਼ਨ ਤੋਂ ਬਚਾਅ, ਜਾਨਣ ਲਈ ਪੜ੍ਹੋ

ਇਹ ਵੀ ਪੜ੍ਹੋ: ਗਰਮੀ ਕਾਰਨ ਪੰਜਾਬ ਦੇ ਪੜਛ ਡੈਮ ਦਾ ਪਾਣੀ ਸੁੱਕਿਆ, ਜੀਵ ਜੰਤੂਆਂ ਦੀ ਮਦਦ ਲਈ ਸਿੱਖ ਆਏ ਅੱਗੇ

ਇਹ ਵੀ ਪੜ੍ਹੋ: Shimla Bus Accident: ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ, ਪਹਾੜੀ ਤੋਂ ਡਿੱਗੀ HRTC ਦੀ ਬੱਸ, 4 ਦੀ ਮੌਤ

Related Post