ਅਬੋਹਰ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ
Punjab News: ਬੀਤੇ ਦਿਨ ਪਏ ਮੀਂਹ ਕਾਰਨ ਪੰਜਪੀਰ ਨਗਰ ਅਬੋਹਰ ਦੇ ਵਸਨੀਕ ਘਰ ਦੀ ਛੱਤ ਡਿੱਗਣ ਨਾਲ ਉਸ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਜਦੋਂਕਿ ਉਸ ਦੀ ਪਤਨੀ ਵਾਲ-ਵਾਲ ਬਚ ਗਈ।
Punjab News: ਬੀਤੇ ਦਿਨ ਪਏ ਮੀਂਹ ਕਾਰਨ ਪੰਜਪੀਰ ਨਗਰ ਅਬੋਹਰ ਦੇ ਵਸਨੀਕ ਘਰ ਦੀ ਛੱਤ ਡਿੱਗਣ ਨਾਲ ਉਸ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਜਦੋਂਕਿ ਉਸ ਦੀ ਪਤਨੀ ਵਾਲ-ਵਾਲ ਬਚ ਗਈ। ਔਰਤ ਖਾਣਾ ਬਣਾ ਕੇ ਕਮਰੇ ਤੋਂ ਬਾਹਰ ਨਿਕਲੀ ਹੀ ਸੀ ਕਿ ਅਚਾਨਕ ਹਾਦਸਾ ਵਾਪਰ ਗਿਆ।
ਜਾਣਕਾਰੀ ਦਿੰਦਿਆਂ ਸੋਹਨ ਲਾਲ ਨੇ ਦੱਸਿਆ ਕਿ ਉਹ ਬਸਿਆਣਾ ਰੋਡ 'ਤੇ ਰਹਿੰਦਾ ਹੈ ਅਤੇ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਬੀਤੇ ਦਿਨ ਉਸ ਦੀ ਵਿਆਹੀ ਲੜਕੀ ਵੀ ਆਪਣੇ ਛੋਟੇ ਬੱਚਿਆਂ ਨਾਲ ਇੱਥੇ ਰਹਿਣ ਲਈ ਆਈ ਹੋਈ ਸੀ।
ਸੋਹਨ ਲਾਲ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਖਾਣਾ ਬਣਾ ਕੇ ਕਮਰੇ ਤੋਂ ਬਾਹਰ ਆਈ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ ਕਮਰੇ ਵਿੱਚ ਰੱਖਿਆ ਸਾਰਾ ਸਾਮਾਨ ਚਕਨਾਚੂਰ ਹੋ ਗਿਆ, ਜਿਸ ਕਾਰਨ ਉਸ ਦਾ ਹਜ਼ਾਰਾਂ ਦਾ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਰਹੀ ਕਿ ਉਸ ਦੀ ਪਤਨੀ ਦੀ ਜਾਨ ਬਚ ਗਈ। ਇਸ ਘਟਨਾ ਵਿੱਚ ਉਸਦੇ ਕਮਰੇ ਵਿੱਚ ਰੱਖਿਆ ਬੈੱਡ, ਟੀ.ਵੀ., ਸੋਫਾ, ਡੱਬਾ, ਸਟੋਵ ਆਦਿ ਟੁੱਟ ਗਏ।
ਉਨ੍ਹਾਂ ਸਥਾਨਕ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਹੁਣ ਰਹਿਣ ਲਈ ਜਗ੍ਹਾ ਨਹੀਂ ਹੈ ਅਤੇ ਉਹ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਹਨ। ਪ੍ਰਸ਼ਾਸਨ ਨੂੰ ਤੁਰੰਤ ਜਾਂਚ ਕਰਕੇ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਉਹ ਰਹਿਣ ਲਈ ਆਪਣੇ ਘਰ ਦੀ ਛੱਤ ਪਾ ਸਕਣ।