Jalandhar News : RPF ਨੇ ਜਲੰਧਰ ਕੈਂਟ ਸਟੇਸ਼ਨ 'ਤੇ 2.90 ਕਿਲੋ ਫੜਿਆ ਸੋਨਾ, ਬਾਜ਼ਾਰੀ ਕੀਮਤ 1.30 ਕਰੋੜ

ਜਲੰਧਰ 'ਚ RPF (ਰੇਲਵੇ ਪੁਲਸ ਫੋਰਸ) ਨੇ ਇਕ ਵਿਅਕਤੀ ਕੋਲੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਂਚ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

By  Dhalwinder Sandhu September 9th 2024 05:49 PM

Jalandhar News : ਜਲੰਧਰ 'ਚ RPF (ਰੇਲਵੇ ਪੁਲਸ ਫੋਰਸ) ਨੇ ਇਕ ਵਿਅਕਤੀ ਕੋਲੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਮੁਲਜ਼ਮ ਵਿਅਕਤੀ ਜ਼ਬਤ ਕੀਤੇ ਗਏ ਸੋਨੇ ਬਾਰੇ ਆਰਪੀਐਫ ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ, ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ।

ਜਾਣਕਾਰੀ ਅਨੁਸਾਰ ਆਰਪੀਐਫ ਦੀ ਚੈਕਿੰਗ ਦੌਰਾਨ 2.90 ਕਿਲੋ ਸੋਨਾ ਬਰਾਮਦ ਹੋਇਆ ਹੈ। ਉਕਤ ਵਿਅਕਤੀ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ, ਇਸ ਲਈ ਉਸ ਨੂੰ ਥਾਣੇ ਲਿਆਂਦਾ ਗਿਆ ਅਤੇ ਤੁਰੰਤ ਇਸ ਮਾਮਲੇ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਬਰਾਮਦਗੀ

ਇਹ ਸੋਨਾ ਰੇਲਵੇ ਪੁਲਿਸ ਫੋਰਸ ਨੇ ਅੱਜ ਯਾਨੀ ਸੋਮਵਾਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਤਾਇਨਾਤ ਆਰਪੀਐਫ ਦੇ ਸੀਨੀਅਰ ਕਮਾਂਡੈਂਟ ਰਿਸ਼ੀ ਪਾਂਡੇ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਬਰਾਮਦਗੀ ਤੋਂ ਬਾਅਦ ਆਮਦਨ ਕਰ ਵਿਭਾਗ ਤੁਰੰਤ ਜਾਂਚ ਵਿੱਚ ਜੁਟ ਗਿਆ ਹੈ।

ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਕਤ ਵਿਅਕਤੀ ਇੰਨਾ ਸੋਨਾ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ। ਹੁਣ ਇਨਕਮ ਟੈਕਸ ਵਿਭਾਗ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Firecrackers Ban 2024 : ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਾਏ ਜਾ ਸਕਦੇ ਪਟਾਕੇ

Related Post