Farmer Clash With Police : ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਹੰਗਾਮਾ, ਬਹਿਸ ਮਗਰੋਂ ਪੁਲਿਸ ਹਿਰਾਸਤ ’ਚ ਕਿਸਾਨ
ਦੱਸ ਦਈਏ ਕਿ ਲੁਧਿਆਣਾ ਡੀਐਮਸੀ ਹਸਪਤਾਲ ’ਚ ਕਿਸਾਨਾਂ ਨਾਲ ਪੁਲਿਸ ਦੀ ਲੰਬੀ ਬਹਿਸ ਹੋਈ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ 'ਤੇ ਬੁਲਾਇਆ ਜਾਵੇ।
Farmer Clash With Police : ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਬਹਿਸ ਹੋ ਗਈ। ਜਿਸ ਤੋਂ ਬਾਅਦ ਲੁਧਿਆਣਾ ਡੀਐਮਸੀ ਹਸਪਤਾਲ ’ਚ ਕਾਫੀ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਿਸਾਨਾਂ ਨੂੰ ਡੱਲੇਵਾਲ ਨਾਲ ਮਿਲਣ ਤੋਂ ਰੋਕ ਰਹੀ ਸੀ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਪਰੋਂ ਹੁਕਮ ਆਏ ਸਨ।
ਦੱਸ ਦਈਏ ਕਿ ਲੁਧਿਆਣਾ ਡੀਐਮਸੀ ਹਸਪਤਾਲ ’ਚ ਕਿਸਾਨਾਂ ਨਾਲ ਪੁਲਿਸ ਦੀ ਲੰਬੀ ਬਹਿਸ ਹੋਈ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ 'ਤੇ ਬੁਲਾਇਆ ਜਾਵੇ। ਪੁਲਿਸ ਵਾਲੇ ਇਸ ਲਈ ਤਿਆਰ ਨਹੀਂ ਸੀ। ਜਿਸ ਤੋਂ ਬਾਅਦ ਕਿਸਾਨ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਇਸ ਮਗਰੋਂ ਮਾਹੌਲ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨ ਡੀਐਮਸੀ ਵਿੱਚ ਹੀ ਰੁਕੇ ਹੋਏ ਹਨ। ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : Farmer Sukhjit Singh Hardo Jhande ਦੇ ਮਰਨ ਵਰਤ ਦਾ ਤੀਜਾ ਦਿਨ; ਸੰਘਰਸ਼ ਲਈ ਹੌਂਸਲੇ ਬੁਲੰਦ, 'ਚਾਪਲੂਸੀ ਕਰਨ ਵਾਲੇ ਕਿਸਾਨਾਂ ਤੋਂ ਬਚੋਂ'