Rulda Singh Murder Case : ਆਰਐਸਐਸ ਪ੍ਰਧਾਨ ਦੇ ਕਤਲ ਮਾਮਲੇ ਚ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ, ਪਟਿਆਲਾ ਅਦਾਲਤ ਨੇ ਕੀਤਾ ਬਰੀ
Jagtar Singh Tara : ਰੁਲਦਾ ਸਿੰਘ ਕਤਲ ਮਾਮਲੇ ਵਿੱਚ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ ਮਿਲੀ ਹੈ। ਪੁਲਿਸ ਮੰਗਲਵਾਰ ਤਾਰਾ ਨੂੰ ਪਟਿਆਲਾ ਅਦਾਲਤ ਵਿੱਚ ਸਖਤ ਸੁਰੱਖਿਆ ਹੇਠ ਪੇਸ਼ੀ 'ਤੇ ਲੈ ਕੇ ਆਈ ਸੀ, ਜਿਥੋਂ ਅਦਾਲਤ ਨੇ ਤਾਰਾ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ।

Rulda Singh Murder Case : ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ਵਿੱਚ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ ਮਿਲੀ ਹੈ। ਪੁਲਿਸ ਮੰਗਲਵਾਰ ਤਾਰਾ ਨੂੰ ਪਟਿਆਲਾ ਅਦਾਲਤ ਵਿੱਚ ਸਖਤ ਸੁਰੱਖਿਆ ਹੇਠ ਪੇਸ਼ੀ 'ਤੇ ਲੈ ਕੇ ਆਈ ਸੀ, ਜਿਥੋਂ ਅਦਾਲਤ ਨੇ ਤਾਰਾ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਅਦਾਲਤ ਨੇ ਇਸ ਮਾਮਲੇ ਵਿੱਚ ਦੂਜੇ ਮੁਲਜ਼ਮ ਰਮਨਦੀਪ ਸਿੰਘ ਗੋਲਡੀ ਨੂੰ ਵੀ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
ਜ਼ਿਕਰਯੋਗ ਹੈ ਕਿ 28 ਜੁਲਾਈ 2009 ਨੂੰ ਹੋਏ ਇਸ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਤੋਂ ਇਲਾਵਾ ਪਟਿਆਲਾ ਦੇ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਰਮਨਦੀਪ ਸਿੰਘ ਗੋਲਡੀ ਨੂੰ ਨਾਮਜ਼ਦ ਕੀਤਾ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੰਜ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਬਰੀ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 46 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। 2009 ਵਿੱਚ ਰੁਲਦਾ ਸਿੰਘ ਦੀ ਪਟਿਆਲਾ ਦੀ ਅਨਾਜ ਮੰਡੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।