ਤਰਨ ਤਾਰਨ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਪਾੜੇ ਗੁਟਕਾ ਸਾਹਿਬ ਦੇ ਅੰਗ
ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ। ਸੇਵਾਦਾਰਾਂ ਨੇ ਮੁਲਜ਼ਮ ਨੂੰ ਕਾਬੂ ਕਰ ਪੁਲਿਸ ਹਵਾਲੇ ਕਰ ਦਿੱਤਾ ਹੈ।
Tarn Taran sacrilege incident : ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ। ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਗੁਟਕਾ ਸਾਹਿਬ ਦੀ ਹੋਈ ਬੇਅਦਬੀ
ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਦਰ ਦਾਖਲ ਹੋਇਆ ਤੇ ਉਸ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਮੁਲਜ਼ਮ ਦੀ ਹੋਈ ਪਛਾਣ
ਫੜੇ ਗਏ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਪਿੰਡ ਝਬਾਲ ਬਾਬਾ ਜੱਲਣ ਕਲੋਨੀ ਵੱਜੋਂ ਹੋਈ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Sacrilege Case: ਰਾਮ ਰਹੀਮ ਤੇ ਹਨੀਪ੍ਰੀਤ ਦੀਆਂ ਵਧੀਆਂ ਮੁਸ਼ਕਿਲਾਂ, ਮੁੱਖ ਦੋਸ਼ੀ ਬਣ ਸਕਦੈ ਸਰਕਾਰੀ ਗਵਾਹ, ਮਿਲੀ ਜ਼ਮਾਨਤ