Saif Ali Khan Attacked : ਸੈਫ਼ ਅਲੀ ਖਾਨ 'ਤੇ ਹਮਲੇ ਦਾ ਇੱਕ ਸ਼ੱਕੀ ਹਿਰਾਸਤ 'ਚ, 33 ਘੰਟਿਆਂ ਬਾਅਦ ਮੁੰਬਈ ਪੁਲਿਸ ਦੇ ਹੱਥ ਵੱਡੀ ਕਾਮਯਾਬੀ
Saif Ali Khan Attacked : ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ 'ਤੇ ਉਨ੍ਹਾਂ ਦੇ ਆਲੀਸ਼ਾਨ ਅਪਾਰਟਮੈਂਟ 'ਚ ਚਾਕੂ ਨਾਲ ਕਈ ਵਾਰ ਹਮਲਾ ਦੇ ਮਾਮਲੇ 'ਚ ਇੱਕ ਨੂੰ ਫੜ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਹਮਲੇ ਦੇ 33 ਘੰਟੇ ਬਾਅਦ ਸਫਲਤਾ ਮਿਲੀ ਹੈ।
Saif Ali Khan Attacked : ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ 'ਤੇ ਉਨ੍ਹਾਂ ਦੇ ਆਲੀਸ਼ਾਨ ਅਪਾਰਟਮੈਂਟ 'ਚ ਚਾਕੂ ਨਾਲ ਕਈ ਵਾਰ ਹਮਲਾ ਦੇ ਮਾਮਲੇ 'ਚ ਇੱਕ ਨੂੰ ਫੜ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਹਮਲੇ ਦੇ 33 ਘੰਟੇ ਬਾਅਦ ਸਫਲਤਾ ਮਿਲੀ ਹੈ। ਇਸ ਤੋਂ ਪਹਿਲਾਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਮੁਲਜ਼ਮ ਨੂੰ ਆਖਰੀ ਵਾਰ ਬਾਂਦਰਾ ਰੇਲਵੇ ਸਟੇਸ਼ਨ 'ਤੇ ਦੇਖਿਆ ਗਿਆ ਸੀ। ਉਦੋਂ ਤੋਂ ਹੀ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸਨ। ਅਧਿਕਾਰੀਆਂ ਨੇ ਕਿਹਾ ਸੀ ਕਿ ਮੁੰਬਈ ਪੁਲਿਸ ਨੇ ਘੁਸਪੈਠੀਏ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ 20 ਟੀਮਾਂ ਬਣਾਈਆਂ ਸਨ ਅਤੇ ਮੁਖਬਰਾਂ ਦੇ ਨੈਟਵਰਕ ਦੀ ਵਰਤੋਂ ਵੀ ਕਰ ਰਹੀ ਸੀ।
ਘਰ ਦੇ ਅੰਦਰ ਜਾਂ ਬਾਹਰ ਕੋਈ ਸੀ.ਸੀ.ਟੀ.ਵੀ ਨਹੀਂ
ਇੰਨਾ ਹੀ ਨਹੀਂ ਅਧਿਕਾਰੀ ਮੁਤਾਬਕ ਫੋਰੈਂਸਿਕ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਸੈਫ ਦੇ ਘਰ ਅਤੇ ਇਮਾਰਤ ਤੋਂ ਸਬੂਤ ਇਕੱਠੇ ਕੀਤੇ ਗਏ। ਹਮਲਾਵਰ ਦਾ ਪਤਾ ਲਗਾਉਣ ਲਈ ਮੁੰਬਈ 'ਚ ਕਈ ਥਾਵਾਂ 'ਤੇ ਤਲਾਸ਼ੀ ਵੀ ਲਈ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਸੀ ਕਿ ਉਸਦੇ ਘਰ ਦੇ ਅੰਦਰ ਜਾਂ ਬਾਹਰ ਕਿਤੇ ਵੀ ਸੀਸੀਟੀਵੀ ਕੈਮਰੇ ਨਹੀਂ ਸਨ। ਇਹੀ ਕਾਰਨ ਹੈ ਕਿ ਸ਼ੱਕੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ 'ਚ ਮੁਸ਼ਕਲ ਆ ਰਹੀ ਹੈ...ਖਾਸ ਕਰਕੇ ਘਰ ਦੇ ਅੰਦਰ ਕੀ ਹੋਇਆ, ਇਸ ਦਾ ਪਤਾ ਨਹੀਂ ਲੱਗ ਸਕਿਆ।
ਖਬਰ ਅਪਡੇਟ ਜਾਰੀ...