ਸਲਮਾਨ ਖ਼ਾਨ ਨੂੰ Y+ ਸੁਰੱਖਿਆ ਮਿਲੀ, ਲਾਰੈਂਸ ਬਿਸ਼ਨੋਈ ਗਿਰੋਹ ਤੋਂ ਧਮਕੀ ਮਗਰੋਂ ਦਿੱਤੀ ਸੁਰੱਖਿਆ
ਮੁੰਬਈ : ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੀ ਸੁਰੱਖਿਆ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਲਮਾਨ ਨੂੰ ਹੁਣ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਰਅਸਲ ਉਸ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਕਥਿਤ ਤੌਰ ਉਤੇ ਲਾਰੈਂਸ ਬਿਸ਼ਨੋਈ ਦਾ ਹੱਥ ਸੀ। ਕੁਝ ਦਿਨ ਪਹਿਲਾਂ ਸਲਮਾਨ ਦੇ ਪਰਿਵਾਰ ਨੂੰ ਧਮਕੀ ਭਰਿਆ ਪੱਤਰ ਵੀ ਮਿਲਿਆ ਸੀ।
ਇਸ ਸਾਲ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਲਮਾਨ ਖ਼ਾਨ ਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਜਿਸ ਵਿੱਚ ਲਿਖਿਆ ਸੀ ਕਿ ਸਲਮਾਨ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਕਰੇਗਾ। ਪੁਲਿਸ ਨੇ ਬਿਸ਼ਨੋਈ ਗਿਰੋਹ ਦੇ ਕਈ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਸਲਮਾਨ ਦੀ ਹੱਤਿਆ ਕਰਨ ਦੀ ਗੱਲ ਕਬੂਲੀ ਹੈ। ਨਤੀਜੇ ਵਜੋਂ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਜ਼ਦੂਰ ਮੋਰਚੇ ਵੱਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਦਾ ਐਲਾਨ
ਕਾਬਿਲੇਗੌਰ ਹੈ ਕਿ ਅਗਸਤ 'ਚ ਸਲਮਾਨ ਖ਼ਾਨ ਨੂੰ ਵੀ ਬੰਦੂਕ ਰੱਖਣ ਦਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਧਮਕੀਆਂ ਦਾ ਹਵਾਲਾ ਦਿੰਦੇ ਹੋਏ ਲਾਇਸੈਂਸ ਲਈ ਅਰਜ਼ੀ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਿਰੋਹ ਵੱਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਸੀ। ਹੁਣ ਇਸ ਨੂੰ Y ਪਲੱਸ 'ਚ ਬਦਲ ਦਿੱਤਾ ਗਿਆ ਹੈ। ਦੂਜੇ ਪਾਸੇ ਸਲਮਾਨ ਖ਼ਾਨ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ 'ਬਿੱਗ ਬੌਸ-16' ਨੂੰ ਹੋਸਟ ਕਰਦੇ ਨਜ਼ਰ ਆ ਰਹੇ ਹਨ ਅਤੇ ਹਾਲ ਹੀ 'ਚ ਉਹ ਡੇਂਗੂ ਤੋਂ ਠੀਕ ਹੋਏ ਹਨ। ਇਸ ਤੋਂ ਇਲਾਵਾ ਅਭਿਨੇਤਾ ਜਲਦ ਹੀ ਫਿਲਮ 'ਟਾਈਗਰ 3' ਅਤੇ 'ਕਿਸ ਕਾ ਭਾਈ ਕਿਸੀ ਜਾਨ' 'ਚ ਨਜ਼ਰ ਆਉਣਗੇ।