Salman Khan: ਲਾਰੈਂਸ-ਗੋਲਡੀ ਗੈਂਗ ਨੇ ਸਲਮਾਨ ਖਾਨ ਨੂੰ ਫਿਰ ਦਿੱਤੀ ਧਮਕੀ
ਬਾਲੀਵੁਡ ਦੇ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਸੁਪਰਸਟਾਰ ਸਲਮਾਨ ਖਾਨ ਨੂੰ 18 ਮਾਰਚ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਲੈਟਰ ਮਿਲਿਆ ਸੀ।
Salman Khan: ਬਾਲੀਵੁਡ ਦੇ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਸੁਪਰਸਟਾਰ ਸਲਮਾਨ ਖਾਨ ਨੂੰ 18 ਮਾਰਚ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਲੈਟਰ ਮਿਲਿਆ ਸੀ।
ਦੱਸ ਦਈਏ ਕਿ ਉਨ੍ਹਾਂ ਨੂੰ ਇੱਕ ਈਮੇਲ ਮਿਲੀ ਸੀ ਜਿਸ 'ਚ ਲਿਖਿਆ ਗਿਆ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੇ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਇਸ ਤੋਂ ਬਾਅਦ ਅਦਾਕਾਰ ਦੇ ਮੈਨੇਜਰ ਨੇ ਪੁਲਿਸ ਨੂੰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਖਿਲਾਫ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਇਸ ਤੋਂ ਇਲਾਵਾ ਹੁਣ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਰ ਜ਼ਿਆਦਾ ਸਕਿਉਰਟੀ ਵਧਾ ਦਿੱਤੀ ਗਈ ਹੈ ਅਤੇ ਅਦਾਕਾਰ ਨੂੰ ਮਿਲ ਰਹੀਆਂ ਧਮਕੀਆਂ ਦੇ ਪਰਿਵਾਰਿਕ ਮੈਂਬਰ ਕਾਫੀ ਪ੍ਰੇਸ਼ਾਨੀ 'ਚ ਹਨ।
ਇਹ ਵੀ ਪੜ੍ਹੋ: Internet suspended: ਮੋਬਾਇਲ ਇੰਟਰਨੈਟ ਪਾਬੰਦੀ 'ਚ ਇਕ ਦਿਨ ਦਾ ਹੋਰ ਵਾਧਾ