Patiala News : ਸਮਾਣਾ 'ਚ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ

Samana Car Accident : ਸਮਾਣਾ-ਪਟਿਆਲਾ ਸੜਕ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲਾਂ ਕਾਰ ਨੇ ਪਿੰਡ ਅਸਰਪੁਰ ਦੇ ਨਜ਼ਦੀਕ ਈ-ਰਿਕਸ਼ਾ ਨੂੰ ਟੱਕਰ ਮਾਰੀ ਅਤੇ ਫਿਰ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

By  KRISHAN KUMAR SHARMA January 26th 2025 03:46 PM

Samana Car Accident : ਸਮਾਣਾ-ਪਟਿਆਲਾ ਸੜਕ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲਾਂ ਕਾਰ ਨੇ ਪਿੰਡ ਅਸਰਪੁਰ ਦੇ ਨਜ਼ਦੀਕ ਈ-ਰਿਕਸ਼ਾ ਨੂੰ ਟੱਕਰ ਮਾਰੀ ਅਤੇ ਫਿਰ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਭਿਆਨਕ ਸੜਕ ਹਾਦਸੇ ਦੀ ਭੇਂਟ ਚੜ੍ਹੇ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਸਮਾਣਾ ਅਤੇ ਜੀਤ ਕੁਮਾਰ ਵਾਸੀ ਗੌਂਡਾ, ਉੱਤਰ ਪ੍ਰਦੇਸ਼ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਦੇ ਭਰਾ ਨੇ ਦੱਸੀ ਕਿ ਮੇਰਾ ਭਰਾ ਇਹ ਰਿਕਸ਼ਾ ਸਵਾਰੀ ਲੈ ਕੇ ਪਟਿਆਲਾ ਸ਼ਹਿਰ ਜਾ ਰਿਹਾ ਸੀ। ਜਦਕਿ ਦੂਸਰੇ ਜੀਤ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਿ ਮੇਰਾ ਚਾਚਾ ਪਟਿਆਲਾ ਸਾਈਡ ਤੋਂ ਸਮਾਣਾ ਮੋਟਰਸਾਈਕਲ 'ਤੇ ਆ ਰਿਹਾ ਸੀ। ਇਸ ਦੌਰਾਨ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਥਾਣਾ ਸਦਰ ਦੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪਿਆ ਜਾ ਰਿਹਾ ਹੈ।

Related Post