ਬਠਿੰਡਾ ਦੀ ਸਰਪੰਚ ਯੂਨੀਅਨ ਵੱਲੋਂ 'ਆਪ' ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਦੀ ਮੰਗ
ਬਠਿੰਡਾ: ਬਠਿੰਡਾ ਦੀ ਸਰਪੰਚ ਯੂਨੀਅਨ ਨੇ ਅੱਜ 'ਆਪ' ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸਰਪੰਚਾਂ ਦਾ ਕਹਿਣਾ ਹੈ ਕਿ ਬਠਿੰਡਾ ਦੇ ਪਿੰਡ ਘੁਦਾ ਦੀ ਸਰਪੰਚ ਸੀਮਾ ਰਾਣੀ ਤੋਂ ਜੋ ਪਿੰਡ ਵਿੱਚ ਵਿਕਾਸ ਦੇ ਕੰਮਾਂ ਲਈ ਜੋ ਫੰਡ ਰਿਲੀਜ ਕਰਵਾਉਣ ਲਈ ਆਮ ਆਦਮੀ ਪਾਰਟੀ ਵਿਧਾਇਕ ਅਮ੍ਰਿਤ ਰਤਨ ਕੋਟਫੱਤਾ ਵੱਲੋਂ ਸਰਪੰਚ ਦੇ ਪਿਤਾ ਪ੍ਰਿਤਪਾਲ ਕੁਮਾਰ ਉਰਫ ਕਾਕਾ ਤੋਂ ਕਮਿਸ਼ਨ ਮੰਗਿਆ ਸੀ ਉਸ ਦੀ ਪੰਚਾਇਤ ਯੂਨੀਅਨ ਪੁਰਜ਼ੋਰ ਨਿਖੇਧੀ ਕਰਦੀ ਹੈ।
ਵਿਧਾਇਕ ਖਿਲਾਫ਼ ਕਾਰਵਾਈ ਕਰਨ ਦੀ ਮੰਗ
ਬਠਿੰਡਾ ਦੀ ਸਰਪੰਚ ਯੂਨੀਅਨ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਖਿਲਾਫ਼ ਸਰਕਾਰ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਪੰਚਾਇਤਾਂ ਤੇ ਬਣਾਇਆ ਜਾ ਰਿਹਾ ਹੈ ਦਬਾਅ
ਸਰਪੰਚ ਯੂਨੀਅਨ ਦਾ ਕਹਿਣਾ ਹੈ ਕਿ ਵਿਜੀਲੈਂਸ ਵੱਲੋਂ ਜੋ ਪੰਚਾਇਤਾਂ ਦਾ ਰਿਕਾਰਡ ਮੰਗਿਆ ਗਿਆ ਹੈ ਕਿ ਇਹ ਸਿਰਫ ਵਿਧਾਇਕ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਵਿਧਾਇਕ ਨੂੰ ਬਚਾਉਣ ਲਈ ਪੰਚਾਇਤਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ।
ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ
ਸਰਪੰਚ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਜੇਕਰ ਸਰਪੰਚਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਤਾਂ ਪੰਜਾਬ ਪੱਧਰ ਉੱਤੇ ਸੰਘਰਸ਼ ਕੀਤਾ ਜਾਵੇਗਾ।