Ludhiana Panchayat Department: ਸਰਪੰਚਾਂ ਤੇ ਅਫਸਰਾਂ ’ਤੇ 100 ਕਰੋੜ ਰੁਪਏ ਦੇ ਗਬਨ ਦਾ ਇਲਜ਼ਾਮ, ਜਾਣੋ ਕੀ ਹੈ ਪੂਰਾ ਮਾਮਲਾ
ਪਠਾਨਕੋਟ ਜ਼ਮੀਨ ਘੁਟਾਲੇ ਤੋਂ ਬਾਅਦ ਇੱਕ ਹੋਰ ਘੁਟਾਲੇ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਛੇ ਪਿੰਡਾਂ ਦੇ ਸਰਪੰਚਾਂ ਵੱਲੋਂ 100 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Ludhiana Panchayat Department: ਪਠਾਨਕੋਟ ਜ਼ਮੀਨ ਘੁਟਾਲੇ ਤੋਂ ਬਾਅਦ ਇੱਕ ਹੋਰ ਘੁਟਾਲੇ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਛੇ ਪਿੰਡਾਂ ਦੇ ਸਰਪੰਚਾਂ ਵੱਲੋਂ 100 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਜਾਂਚ ਦੇ ਹੁਕਮ ਵੀ ਦਿੱਤੇ ਹਨ।
ਇਹ ਹੈ ਪੂਰਾ ਮਾਮਲਾ
ਦੱਸ ਦਈਏ ਕਿ ਇਹ ਸਾਰਾ ਮਾਮਲਾ ਗ੍ਰਾਮ ਪੰਚਾਇਤ ਸਲੇਮਪੁਰ , ਸੇਖੋਵਾਲ, ਸੈਲਕੀ ਆਣਾ , ਬੌਕੜਗੁਜਰਾਂ , ਕਡਿਆਣਾ ਖੁਰਦ ਅਤੇ ਧਨਾਨਸੂ ਪਿੰਡ ਦਾ ਹੈ। ਪੰਜਾਬ ਸਰਕਾਰ ਨੇ ਸਾਈਕਲ ਵੈਲੀ ਪ੍ਰੋਜੈਕਟ ਲਈ 986 ਏਕੜ ਜ਼ਮੀਨ ਐਕਵਾਇਰ ਕੀਤੀ ਸੀ। ਪੰਚਾਇਤਾਂ ਨੂੰ ਇਸ ਸਬੰਧੀ 300 ਕਰੋੜ ਰੁਪਏ ਮਿਲੇ ਸੀ। ਜਿਸ ’ਚ ਸਰਪੰਚਾਂ ਅਤੇ ਅਫਸਰਾਂ ’ਤੇ 100 ਕਰੋੜ ਰੁਪਏ ਗਬਨ ਕਰਨ ਦੇ ਇਲਜ਼ਾਮ ਲੱਗੇ ਹਨ।
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤੇ ਜਾਂਚ ਦੇ ਹੁਕਮ
ਇਹ ਪੂਰਾ ਮਾਮਲਾ ਸਾਲ 2017 ਤੋਂ 2021 ਤੱਕ ਦਾ ਹੈ। ਇਸ ਪ੍ਰੋਜੈਕਟ ਦੇ ਅੰਦਰ 100 ਫੁਟੀ ਰੋਡ ’ਤੇ ਕਰੀਬ 8.5 ਕਿਲੋਮੀਟਰ ਲੰਬੀ ਫੋਰਲੇਨ ਸੜਕ ਬਣਨੀ ਸੀ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ 7 ਦਿਨਾਂ ਦੇ ਅੰਦਰ ਇਸ ਸਬੰਧੀ ਰਿਪੋਰਟ ਮੰਗੀ ਹੈ। ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰਾਜਪਾਲ ਅਤੇ ਮੁੱਖ ਮੰਤਰੀ ਮੁੜ ਤੋਂ ਆਹਮੋ-ਸਾਹਮਣੇ; ਬਨਵਾਰੀ ਲਾਲ ਪੁਰਹਿਤ ਦੀ CM ਮਾਨ ਨੂੰ ਚੇਤਾਵਨੀ