Winter Vacations Extends in Punjab : ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

Punjab School Holiday News : ਠੰਢ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਵਿੱਚ ਵੀ ਵਾਧਾ ਹੋ ਗਿਆ ਹੈ। ਪੰਜਾਬ ਦੇ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ।

By  KRISHAN KUMAR SHARMA December 31st 2024 02:47 PM -- Updated: December 31st 2024 02:59 PM

Punjab School Holiday Extend : ਉੱਤਰ ਭਾਰਤ 'ਚ ਠੰਢ ਲਗਾਤਾਰ ਪੈਰ ਪਸਾਰਦੀ ਜਾ ਰਹੀ ਹੈ। ਜੰਮੂ-ਕਸ਼ਮੀਰ 'ਚ ਬਰਫ਼ਵਾਰੀ ਦਾ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਮੌਸਮ 'ਤੇ ਵੀ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ ਮੈਦਾਨੀ ਇਲਾਕਿਆਂ ਵਿੱਚ ਪਿਛਲੇ ਦਿਨੀ ਪਏ ਮੀਂਹ ਨੇ ਵੀ ਮੌਸਮ ਨੂੰ ਹੋਰ ਠੰਢਾ ਕਰ ਦਿੱਤਾ। ਇਸ ਠੰਢ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਵਿੱਚ ਵੀ ਵਾਧਾ ਹੋ ਗਿਆ ਹੈ। ਪੰਜਾਬ ਦੇ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਆਪਣੇ ਟਵਿੱਟਰ ਅਕਾਊਂਟ ਐਕਸ ਰਾਹੀਂ ਜਾਣਕਾਰੀ ਦਿੱਤੀ ਗਈ ਹੈ। ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।''

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਠੰਢ ਮੱਦੇਨਜ਼ਰ 24 ਤੋਂ 31 ਦਸੰਬਰ 2024 ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।

Related Post