School Van Accident : ਲੇਹ 'ਚ 200 ਮੀਟਰ ਖੱਡ 'ਚ ਸਵਾਰੀਆਂ ਨਾਲ ਭਰੀ ਸਕੂਲ ਬੱਸ, 6 ਲੋਕਾਂ ਦੀ ਮੌਤ

Leh School Van Accident : ਹਾਦਸੇ 'ਚ ਹੁਣ ਤੱਕ 6 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 22 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਐਸਐਨਐਮ ਲੇਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

By  KRISHAN KUMAR SHARMA August 22nd 2024 03:55 PM -- Updated: August 22nd 2024 04:15 PM

School Van Accident in Leh 6 people died : ਲੱਦਾਖ ਦੀ ਰਾਜਧਾਨੀ ਲੇਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿੱਜੀ ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 6 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 22 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਐਸਐਨਐਮ ਲੇਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਕੂਲ ਬੱਸ ਰਾਹੀਂ ਜਾ ਰਹੇ ਸਨ, ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਇਸ 'ਚ 6 ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।

ਪ੍ਰਸ਼ਾਸਨ ਨੇ ਜ਼ਖ਼ਮੀਆਂ ਨੂੰ ਲੇਹ ਦੇ ਜ਼ਿਲ੍ਹਾ ਹਸਪਤਾਲ ਲਿਜਾਣ ਲਈ 3 ਹੈਲੀਕਾਪਟਰ ਤਾਇਨਾਤ ਕੀਤੇ ਹਨ। ਭਾਰਤੀ ਫੌਜ, ਲੱਦਾਖ ਪੁਲਿਸ, ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਤੇਜ਼ੀ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ, ਜਿਨ੍ਹਾਂ ਨੇ ਮਿਲ ਕੇ ਜ਼ਖਮੀਆਂ ਨੂੰ ਸਿਹਤ ਸਹੂਲਤਾਂ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ।

ਪਹਿਲਾਂ ਲੱਦਾਖ ਵਿੱਚ ਵੀ ਹੋਇਆ ਸੀ ਹਾਦਸਾ

ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਲੱਦਾਖ ਵਿੱਚ ਨਦੀ ਪਾਰ ਕਰਦੇ ਸਮੇਂ ਇੱਕ ਟੈਂਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ 'ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਇਹ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਟੈਂਕ ਟੀ-72 ਹੈ। ਇਹ ਟੈਂਕ ਇੱਕ ਸਿਖਲਾਈ ਮਿਸ਼ਨ 'ਤੇ ਸੀ, ਜਿਸ ਦੌਰਾਨ ਇੱਕ ਨਦੀ ਪਾਰ ਕਰਦੇ ਸਮੇਂ ਹਾਦਸਾ ਵਾਪਰ ਗਿਆ ਸੀ।

Related Post