Rail Roko Andolan: ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਖ਼ਤਮ ਕਰਨ ਦਾ ਐਲਾਨ, ਮੀਟਿੰਗ ’ਚ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।

By  Aarti April 3rd 2023 01:23 PM -- Updated: April 3rd 2023 05:19 PM

ਬਟਾਲਾ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਇਸੇ ਦੇ ਚੱਲਦੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਪਠਾਨਕੋਟ ਰੇਲ ਮਾਰਗ ’ਤੇ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਨੇ ਅਰਧ ਨਗਨ ਹੋ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। 

ਰੇਲ ਰੋਕੋ ਅੰਦੋਲਨ ਦੇ ਕਾਰਨ ਯਾਤਰੀ ਪਰੇਸ਼ਾਨ

ਉੱਥੇ ਹੀ ਦੂਜੇ ਪਾਸੇ ਰੇਲ ਰੋਕੋ ਅੰਦੋਲਨ ਦੇ ਚੱਲਦੇ ਆਵਾਜਾਈ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਮੰਗਾਂ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਐਕਵਾਇਰ ਜ਼ਮੀਨਾਂ ਦਾ ਇਕਸਾਰ ਤੇ ਵਾਜ਼ਿਬ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਤੇ ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਵੀ ਮੰਗ ਕੀਤੀ ਜਾ ਰਹੀ ਹੈ। 

ਇਙ ਵੀ ਪੜ੍ਹੋ: CM Bhagwant Mann ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ

Related Post