ਮਾਨ ਸਰਕਾਰ ਨੂੰ ਤਾਨਾਸ਼ਾਹੀ ਸਰਕਾਰ ਐਲਾਨ ਕਰਨ ਦੇ ਰਾਹ ਤੁਰੇ ਸਕੱਤਰ ਟਰਾਂਸਪੋਰਟ ਪੰਜਾਬ:ਰੇਸ਼ਮ ਸਿੰਘ ਗਿੱਲ
ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬੱਸ/ਪੀ ਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾਂ ਪ੍ਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਲੰਮੇਂ ਤੋਂ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲੰਮਕਦੀਆ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੀਟਿੰਗ ਕਰਕੇ ਲਾਰੇ ਹੀ ਲਗਾਉਂਦੀਆ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਹੱਲ ਕੱਢਣ ਦੀ ਬਜਾਏ ਹਰ ਵਾਰ ਲਾਰੇ ਲੱਪੇ ਲਗਾਏ ਜਾ ਰਹੇ ਹਨ ਅਤੇ ਹੁਣ ਵੀ ਪਿਛਲੇ ਦਿਨੀਂ ਸੰਘਰਸ਼ ਦੌਰਾਨ ਪੰਜਾਬ ਦੇ ਚੀਫ਼ ਸੈਕਟਰੀ ਸਾਹਿਬ ਨੇ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕੱਢਣ ਲਈ ਕਿਹਾ ਗਿਆ ਸੀ ਪ੍ਰੰਤੂ ਹੱਲ ਕੱਢਣ ਦੀ ਬਜਾਏ ਮੰਗਾਂ ਸਬੰਧੀ ਹੁਣ ਸਕੱਤਰ ਸਟੇਟ ਟਰਾਸਪੋਰਟ ਪੰਜਾਬ ਵੱਲੋ ਪੱਤਰ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪਨਬੱਸ ਦੇ ਕੱਚੇ ਕਾਮਿਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਗੰਭੀਰਤਾਂ ਨਾਲ ਲੈਦੇ ਹੋਏ ਪ੍ਰਮੁੱਖ ਸਕੱਤਰ ਪੰਜਾਬ ਜੀ ਨਾਲ ਜਥੇਬੰਦੀ ਦੀਆਂ ਹੱਕੀ ਮੰਗਾਂ ਸੰਬੰਧੀ ਮੀਟਿੰਗ ਕਰਵਾਈ ਗਈ ਤੇ ਜਥੇਬੰਦੀ ਨੂੰ ਮੀਟਿੰਗ ਵਿੱਚ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ।
ਜਥੇਬੰਦੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਨੂੰ ਦਬਾਉਣ ਲਈ ਤਾਨਾਸ਼ਾਹੀ ਪੱਤਰ ਜਾਰੀ ਕੀਤੇ ਜਾ ਰਹੇ ਹਨ ਕਿ ਜੇਕਰ ਆਪਣੀਆਂ ਹੱਕੀ ਮੰਗਾਂ ਲਈ ਕੱਚੇ ਕਾਮੇ ਸੰਘਰਸ਼ ਕਰਨਗੇ ਤਾਂ ਉਨ੍ਹਾਂ ਨੂੰ ਡਿਊਟੀ ਸ਼ੈਕਸ਼ਨਾਂ ਤੋ ਬਾਹਰ ਕੱਢਕੇ ਰੈਗੂਲਰ ਕਰਮਚਾਰੀ ਲਗਾਏ ਜਾਣਗੇ ਜਿਸ ਤੋਂ ਸਿੱਧ ਹੁੰਦਾ ਹੈ ਕਿ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਉਹਨਾਂ ਨੂੰ ਦਬਾਉਣਾ ਚਾਹੁੰਦਾ ਹੈ।