ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਸੁਲਝਾਉਣ ਵਾਲੇ ਅਧਿਕਾਰੀਆਂ ਨੂੰ Y ਸ਼੍ਰੇਣੀ ਦੀ ਸੁਰੱਖਿਆ
Moosewala murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਸੁਲਝਾਉਣ ਵਿੱਚ ਸ਼ਾਮਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਹੀ ਨਹੀਂ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ ਚੰਦਰਾ, ਡੀਸੀਪੀ ਰਾਜੀਵ ਰੰਜਨ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਲਈ ਮਨਜ਼ੂਰੀ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਖਬੀਰ ਲੰਡਾ ਤੋਂ ਖਤਰੇ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਚ ਸ਼ਾਮਲ ਇਨ੍ਹਾਂ ਅਧਿਕਾਰੀਆਂ ਦੀ ਸੁਰੱਖਿਆ ਨੂੰ ਵਧਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਅਧਿਕਾਰੀਆਂ ਨੂੰ ਗੈਂਗਸਟਰ ਲਖਬੀਰ ਲੰਡਾ ਨੇ ਧਮਕੀ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਹਮਲਾਵਾਰਾਂ ਨੇ ਉਨ੍ਹਾਂ ਉੱਤੇ 30 ਦੇ ਰਾਊਂਡ ਫਾਇਰ ਕੀਤੇ ਸੀ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।
ਇਹ ਵੀ ਪੜੋ: ਸਾਬਕਾ ਭਾਜਪਾ ਕੌਂਸਲਰ ਦੇ ਬੇਟੇ ਨੇ ਪੈਟਰੌਲ ਪੰਪ 'ਤੇ ਕੀਤੀ ਫਾਇਰਿੰਗ