VK Bhawra And Punjab DGP: IPS ਵੀ.ਕੇ. ਭਾਵਰਾ ਨੇ DGP ਯਾਦਵ ਦੀ ਨਿਯੁਕਤੀ ’ਤੇ ਚੁੱਕੇ ਸਵਾਲ, ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੂੰ ਲਿਖੀ ਚਿੱਠੀ

ਵੀ.ਕੇ.ਭਾਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਖਿਲਾਫ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਗੌਰਵ ਯਾਦਵ ਦੀ ਡੀ.ਜੀ.ਪੀ. ਦੇ ਅਹੁਦੇ 'ਤੇ ਨਿਯੁਕਤੀ ਯੂ.ਪੀ.ਐੱਸ.ਸੀ. ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਮੁਤਾਬਕ ਨਹੀਂ ਕੀਤੀ ਗਈ ਹੈ।

By  Aarti October 29th 2023 07:32 PM -- Updated: October 29th 2023 08:47 PM

VK Bhawra And Punjab DGP: ਸੀਨੀਅਰ ਆਈਪੀਐਸ ਵੀਕੇ ਭਾਵਰਾ ਨੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ’ਤੇ ਸਵਾਲ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਭਾਵਰਾ ਨੇ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੂੰ ਚਿੱਠੀ ਲਿਖੀ ਹੈ। ਜਿਸ ’ਚ ਉਨ੍ਹਾਂ ਨੇ ਡੀਜੀਪੀ ਦੇ ਅਹੁਦੇ ਦੀ ਦਾਅਵੇਦਾਰੀ ਰੱਖੀ ਹੈ।  

ਵੀ.ਕੇ.ਭਾਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਖਿਲਾਫ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਗੌਰਵ ਯਾਦਵ ਦੀ ਡੀ.ਜੀ.ਪੀ. ਦੇ ਅਹੁਦੇ 'ਤੇ ਨਿਯੁਕਤੀ ਯੂ.ਪੀ.ਐੱਸ.ਸੀ. ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਮੁਤਾਬਕ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਡੀਜੀਪੀ ਦੀ ਇਸ ਨਿਯੁਕਤੀ 'ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਇਸ ਅਹੁਦੇ 'ਤੇ ਨਿਯੁਕਤੀ ਨਿਯਮਾਂ ਅਨੁਸਾਰ ਕੀਤੀ ਜਾਵੇਗੀ।

ਦੱਸ ਦਈਏ ਕਿ ਭਾਵਰਾ ਨੇ 1987 ਵਿਚ ਅਤੇ ਗੌਰਵ ਯਾਦਵ ਨੇ 1992 ਬੈਚ ਦੇ ਇਸ ਪੱਖੋਂ ਗੌਰਵ ਯਾਦਵ ਉਨ੍ਹਾਂ ਤੋਂ ਜੂਨੀਅਰ ਹਨ ਅਤੇ ਇਸ ਨਿਯੁਕਤੀ ਵਿਚ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਬਹੁਤ ਸੰਵੇਦਨਸ਼ੀਲ ਵੀ ਹੈ, ਇਸ ਲਈ ਇੱਥੇ ਡੀਜੀਪੀ ਦੇ ਅਹੁਦੇ 'ਤੇ ਨਿਯੁਕਤੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਹੀ ਹੋਣੀ ਚਾਹੀਦੀ ਹੈ। ਕਿਸੇ ਨੂੰ ਵੀ ਕਾਰਜਕਾਰੀ ਡੀਜੀਪੀ ਨਿਯੁਕਤ ਨਹੀਂ ਕੀਤਾ ਜਾਣਾ ਚਾਹੀਦਾ।

ਕਾਬਿਲੇਗੌਰ ਹੈ ਕਿ ਕੈਟ ਇਸ ਪਟੀਸ਼ਨ 'ਤੇ ਭਲਕੇ ਸੁਣਵਾਈ ਕਰੇਗੀ। ਹਾਲਾਂਕਿ ਗੌਰਵ ਯਾਦਵ ਪਿਛਲੇ ਸਾਲ ਜੁਲਾਈ ਤੋਂ ਇਸ ਅਹੁਦੇ 'ਤੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਇਸ ਲਈ ਕੈਟ ਇੰਨੇ ਲੰਬੇ ਸਮੇਂ ਬਾਅਦ ਪਟੀਸ਼ਨ ਦਾਇਰ ਕਰਨ 'ਤੇ ਸਵਾਲ ਖੜ੍ਹੇ ਕਰ ਸਕਦੀ ਹੈ।

ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲਾ: ਦਿੱਲੀ ਦੇ ਉਪ ਰਾਜਪਾਲ ਨੇ ਸਿੱਖ ਕਤਲੇਆਮ ਮਾਮਲੇ 'ਚ 12 ਮੁਲਜ਼ਮਾਂ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ

Related Post